Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮੁੱਖ ਮੰਤਰੀ ਨੇ ਪਿੰਡ ਸੁਰੱਖਿਆ ਕਮੇਟੀਆਂ ਨੂੰ ਸਹੁੰ ਚੁਕਾਈ, ਕਮੇਟੀ ਮੈਂਬਰਾਂ ਨੂੰ ਪਿੰਡਾਂ ਦੇ ਰਖਵਾਲੇ ਅਤੇ ਪਹਿਰੇਦਾਰ ਦੱਸਿਆ

ਜਲੰਧਰ,ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਸੈਂਕੜੇ ਮੈਂਬਰਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚੋਂ ਨਸ਼ੇ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਹਲਫ਼ ਦਿਵਾਇਆ। ਪੇਂਡੂ ਸੁਰੱਖਿਆ ਕਮੇਟੀਆਂ ਨੂੰ ਸਹੁੰ ਚੁਕਾਉਣ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 31 ਮਈ ਤੱਕ ਪੰਜਾਬ ਨਸ਼ਾ ਮੁਕਤ ਸੂਬਾ ਹੋਵੇਗਾ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਮੌਜੂਦ ਸਨ।

ਪੀ.ਏ.ਪੀ. ਗਰਾਊਂਡ ਵਿਖੇ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਫੌਜ ਪਹਿਲਾਂ ਜੰਗ ਜਿੱਤਣ ਲਈ ਨਕਸ਼ਾ ਤਿਆਰ ਕਰਦੀ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਨੇ ਵੀ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਜ਼ਬੂਤ ਨਕਸ਼ਾ ਤਿਆਰ ਕੀਤਾ ਹੈ। ਨਕਸ਼ਾ ਬਣਨ ਤੋਂ ਬਾਅਦ, ਨਸ਼ਿਆਂ ਵਿਰੁੱਧ ਜੰਗ ਹੁਣ ਯੋਜਨਾਬੱਧ ਤਰੀਕੇ ਨਾਲ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਵੱਡੀ ਇਮਾਰਤ ਦੀ ਉਸਾਰੀ ਲਈ ਪਹਿਲਾਂ ਨਕਸ਼ੇ ਦੀ ਲੋੜ ਹੁੰਦੀ ਹੈ। ਜੇਕਰ ਨਕਸ਼ਾ ਬਣ ਜਾਵੇ ਤਾਂ ਇਮਾਰਤ ਦੀ ਉਸਾਰੀ ਵਿੱਚ ਕੋਈ ਦੇਰੀ ਨਹੀਂ ਹੁੰਦੀ। ਪੰਜਾਬ ਸਰਕਾਰ ਨੇ ਨਸ਼ਾ ਖਤਮ ਕਰਨ ਦੀ ਯੋਜਨਾ ਬਣਾਈ ਹੈ ਅਤੇ ਹੁਣ ਨਸ਼ਾ ਖਤਮ ਕਰਨ ਤੋਂ ਬਾਅਦ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਨਵੀਂ ਇਮਾਰਤ ਬਣਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨਸ਼ੇ ਦੀ ਲਤ ਨੂੰ ਖਤਮ ਕਰਨ ਦੇ ਨਾਲ-ਨਾਲ ਪੀੜਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਗੰਭੀਰ ਹੈ।