Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਲਿਆ ਸਕੂਲ ਬੰਦ ਦਾ ਫੈਸਲਾ

‘ਅਪਰੇਸ਼ਨ ਸਿੰਦੂਰ’ ਮਗਰੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਚੌਕਸੀ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕੁਝ ਉਡਾਣਾਂ ਰੱਦ ਜਦੋਂਕਿ ਕੁਝ ਨੂੰ ਹੋਰਨਾਂ ਥਾਵਾਂ ’ਤੇ ਡਾਇਵਰਟ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦਾ ਹਵਾਈ ਅੱਡਾ ਭਾਰਤ ਪਾਕਿ ਸਰਹੱਦ ਤੋਂ ਮਹਿਜ਼ 20 ਕਿਲੋਮੀਟਰ ਦੀ ਦੂਰੀ ’ਤੇ ਹੈ। ਪੰਜਾਬ ਦੇ ਕਈ ਸਰਹੱਦੀ ਜ਼ਿਲ੍ਹਿਆਂ ਵਿਚ ਸਕੂਲ ਬੰਦ ਕਰ ਦਿੱਤੇ ਹਨ।ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਇਹ ਫੈਸਲਾ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਪੰਜਾਬ ਦੇ ਹੋਰ ਸਰਹੱਦੀ ਜ਼ਿਲ੍ਹਿਆਂ ਵਿਚ ਵੀ ਅਜਿਹਾ ਫੈਸਲਾ ਲਿਆ ਦਾ ਸਕਦਾ ਹੈ।ਉਧਰ, ਭਾਰਤੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਸਾਵਧਾਨੀ ਦੇ ਤੌਰ ਉਤੇ ਬੁੱਧਵਾਰ ਨੂੰ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਐਲਾਨ ਖੁਦ ਪੰਜਾਬ ਸੂਬੇ ਦੇ ਮੁੱਖ ਮੰਤਰੀ ਨੇ ਕੀਤਾ ਹੈ।ਪਾਕਿਸਤਾਨੀ ਪੰਜਾਬ ਵਿਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਭਾਰਤੀ ਫੌਜ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਅੱਧੀ ਰਾਤ ਨੂੰ ਪੀਓਕੇ ਵਿੱਚ ਹਵਾਈ ਹਮਲਾ ਕਰਕੇ ਆਪ੍ਰੇਸ਼ਨ ਸਿੰਦੂਰ ਨੂੰ ਅੰਜਾਮ ਦਿੱਤਾ। ਫੌਜ ਨੇ ਬਹਾਵਲਪੁਰ ਵਿੱਚ ਸਥਿਤ ਜੈਸ਼-ਏ-ਮੁਹੰਮਦ ਦੇ ਮੁੱਖ ਦਫਤਰ ਨੂੰ ਵੀ ਤਬਾਹ ਕਰ ਦਿੱਤਾ ਹੈ। ਜੈਸ਼ ਦਾ ਮੁੱਖ ਦਫਤਰ ਲਗਭਗ 200 ਏਕੜ ਜ਼ਮੀਨ ਵਿੱਚ ਫੈਲਿਆ ਹੋਇਆ ਹੈ। ਇਸ ਵਿੱਚ ਇੱਕ ਮਸਜਿਦ, ਸਕੂਲ,ਹਸਪਤਾਲ, ਫਾਰਮ ਅਤੇ ਇੱਕ ਸਿਖਲਾਈ ਕੈਂਪ ਵੀ ਸੀ, ਜਿਨ੍ਹਾਂ ਨੂੰ ਫੌਜ ਨੇ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਲਗਭਗ 70 ਅੱਤਵਾਦੀ ਮਾਰੇ ਗਏ ਹਨ। 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ।