Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਰਹੱਦੀ ਖੇਤਰ ਦੇ ਗੁਰੂ ਘਰਾਂ ਤੋਂ ਪਾਵਨ ਸਰੂਪਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਆਉਣਾ ਸ਼ੁਰੂ…

ਸਰਹੱਦੀ ਖੇਤਰ ਦੇ ਗੁਰੂ ਘਰਾਂ ਤੋਂ ਪਾਵਨ ਸਰੂਪਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਆਉਣਾ ਸ਼ੁਰੂ…

ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਬਾਰਡਰ ਏਰੀਏ ਦੇ ਨਾਲ ਲੱਗਦੇ ਗੁਰਦੁਆਰਾ ਸਾਹਿਬਾਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੁਰੱਖਿਆ ਜਗ੍ਹਾ ਉੱਤੇ ਲਿਜਾਉਣ ਸਬੰਧੀ ਅਦੇਸ਼ ਜਾਰੀ ਕੀਤੇ ਗਏ ਸਨ। ਸ਼੍ਰੋਮਣੀ ਕਮੇਟੀ ਦੇ ਆਦੇਸ਼ ਮੁਤਾਬਕ ਹੁਣ ਜਿਲ੍ਹੇ ਗੁਰਦਾਸਪੁਰ ਅੰਦਰ ਬਾਰਡਰ ਦੇ ਗੁਰਦੁਆਰਾ ਸਾਹਿਬਾਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਧੀਨ ਗੁਰਦੁਆਰਿਆਂ ਵਿੱਚ ਸ਼ਿਫਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਬਾਰਡਰ ਏਰੀਆ ਦਰਾਂਗਲਾ ਅਤੇ ਗਾਲੜੀ ਦੇ ਨਜ਼ਦੀਕ ਗੁਰਦੁਆਰੇ ਸਾਹਿਬਾਨਾਂ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਤਿਕਾਰ ਸਹਿਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਲਿਆਂਦੇ ਜਾਣਗੇ।