Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਅਰਬਨ ਇਸਟੇਟ ਦੀ ਰੇਲਵੇ ਕਰਾਸਿੰਗ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਮੀਟਿੰਗ

ਅਰਬਨ ਇਸਟੇਟ ਦੀ ਰੇਲਵੇ ਕਰਾਸਿੰਗ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਮੀਟਿੰਗ

ਜਲੰਧਰ,  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਕਮਿਸ਼ਨਰ ਨਗਰ ਨਿਗਮ, ਰੇਲਵੇ ਅਤੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਨਗਰ ਨਿਗਮ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਅਰਬਨ ਇਸਟੇਟ ਰੇਲਵੇ ਕਰਾਸਿੰਗ ਸੀ-7 ’ਤੇ ਬਣੇ ਅੰਡਰ ਬ੍ਰਿਜ ਪ੍ਰਾਜੈਕਟ ਨੂੰ ਚੰਗੀ ਤਰ੍ਹਾਂ ਘੋਖ ਕੇ ਇਸ ਦੇ ਨਿਰਮਾਣ ਦੌਰਾਨ ਮਾਪਦੰਡਾਂ ਦੇ ਸਹੀ ਪਾਲਣ ਬਾਰੇ ਅਗਲੇ 2 ਦਿਨਾਂ ਵਿੱਚ ਰਿਪੋਰਟ ਸੌਂਪੀ ਜਾਵੇ। ਇਸ ਪ੍ਰਾਜੈਕਟ ਦੌਰਾਨ ਕਈ ਖਾਮੀਆਂ ਸਾਹਮਣੇ ਆਉਣ ’ਤੇ ਡਿਪਟੀ ਕਮਿਸ਼ਨਰ ਨੇ ਰੇਲਵੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਦੋਂ ਤੱਕ ਖਾਮੀਆਂ ਦੂਰ ਨਹੀਂ ਹੁੰਦੀਆਂ, ਉਦੋਂ ਤੱਕ ਰੇਲਵੇ ਕਰਾਸਿੰਗ ਨੂੰ ਖੱਲ੍ਹਵਾਇਆ ਜਾਵੇ, ਤਾਂ ਜੋ ਇਲਾਕਾ ਵਾਸੀਆਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ  ਇਹ ਕੰਮ ਤੈਅ ਸਮੇਂ ਵਿੱਚ ਨਹੀਂ ਹੋਇਆ ਅਤੇ ਨਾ ਹੀ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੋਇਆ ਹੈ, ਇਸ ਲਈ ਰੇਲਵੇ ਵੱਲੋਂ ਇਸ ਸਬੰਧੀ ਆਪਣੀ ਵੱਖਰੀ ਰਿਪੋਰਟ ਵੀ ਤੁਰੰਤ ਸੌਂਪੀ ਜਾਵੇ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਨੂੰ ਵੀ ਨਿਰਦੇਸ਼ ਦਿੰਦਿਆਂ ਕਿਹਾ ਕਿ ਰੇਲਵੇ ਕਰਾਸਿੰਗ ਨੂੰ ਖੁੱਲ੍ਹਵਾ ਕੇ ਖਾਮੀਆਂ ਦੂਰ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਖੱਜਲ-ਖੁਆਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਨਗਰ ਨਿਗਮ ਵੱਲੋਂ ਸਮੇਂ ਸਿਰ ਰਿਪੋਰਟ ਦੇਣੀ ਯਕੀਨੀ ਬਣਾਈ ਜਾਵੇ।ਡਾ. ਅਗਰਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਜਨਤਾ ਦੀ ਸਹੂਲਤ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਪ੍ਰਾਜੈਕਟਾਂ ਵਿੱਚ ਗੁਣਵੱਤਾ ਪੱਖੋਂ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੌਰਾਨ ਸਬੰਧਤ ਵਿਭਾਗ ਅਤੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੰਮ ਗੁਣਵੱਤਾਪੂਰਨ ਤੇ ਨਿਰਧਾਰਤ ਮਿਆਰ ਅਨੁਸਾਰ ਕੀਤਾ ਗਿਆ ਹੋਵੇ।ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਗੌਤਮ ਜੈਨ, ਜੁਆਇੰਟ ਕਮਿਸ਼ਨਰ ਰਾਕੇਸ਼ ਕੁਮਾਰ, ਏ.ਸੀ.ਪੀ. ਰੂਪਦੀਪ ਕੌਰ ਅਤੇ ਐਸ.ਡੀ.ਐਮ. ਰਣਦੀਪ ਸਿੰਘ ਹੀਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।