Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing PSEB ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ , ਕੁੜੀਆਂ ਨੇ ਮਾਰੀ ਬਾਜ਼ੀ

PSEB ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ , ਕੁੜੀਆਂ ਨੇ ਮਾਰੀ ਬਾਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਨਤੀਜਿਆਂ ‘ਚ 91 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ। ਨਤੀਜਾ ਪਿਛਲੇ ਸਾਲ ਦੇ ਮੁਕਾਬਲੇ 2% ਘੱਟ ਰਿਹਾ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਪ੍ਰੈਸ ਕਾਨਫਰੰਸ ਕਰ ਰਹੇ ਹਨ। ਵਿਦਿਆਰਥੀ ਬੋਰਡ ਦੀ ਵੈੱਬਸਾਈਟ ਤੋਂ ਨਤੀਜੇ ਦੇਖ ਸਕਣਗੇ।ਇਸ ਸਾਲ ਵੀ ਕੁੜੀਆਂ ਨੇ ਮੁੰਡਿਆਂ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ। 290 ਬਚੇ ਮੈਰਿਟ ਲਿਸਟ ‘ਚ ਸ਼ਾਮਲ ਹਨ। ਤਿੰਨੋਂ ਟਾਪਰ ਕੁੜੀਆਂ ਹਨ। ਬਰਨਾਲਾ ਦੀ ਹਰਸੀਰਤ ਕੌਰ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪ੍ਰੀਖਿਆ ਵਿੱਚ ਟੌਪ ਕੀਤਾ ਹੈ। ਹਰਸੀਰਤ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਬਰਨਾਲਾ ਦੀ ਵਿਦਿਆਰਥਣ ਹੈ।ਫਿਰੋਜ਼ਪੁਰ ਦੇ ਕਸੋਆਣਾ ਦੀ ਮਨਵੀਰ ਕੌਰ ਨੇ 500 ਵਿੱਚੋਂ 498 ਅੰਕ (99.6%) ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਉਹ ਐਸਐਸ ਮੈਮੋਰੀਅਲ ਸੀਨੀਅਰ ਪਬਲਿਕ ਸਕੂਲ ਕਸੋਆਣਾ ਦੀ ਵਿਦਿਆਰਥਣ ਹੈ। ਮਾਨਸਾ ਦੇ ਭੀਖੀ ਸਥਿਤ ਸ਼੍ਰੀ ਤਾਰਾ ਚੰਦ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਅਰਸ਼ ਨੇ 500 ਵਿੱਚੋਂ 498 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।