Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਲੰਮੇ ਸਮੇਂ ਤੋਂ ਬਸਪਾ ਨਾਲ ਜੁੜੇ ਹੋਏ ਹਨ ਬਲਦੇਵ ਸਿੰਘ ਸਲਾਲਾ

ਲੰਮੇ ਸਮੇਂ ਤੋਂ ਬਸਪਾ ਨਾਲ ਜੁੜੇ ਹੋਏ ਹਨ ਬਲਦੇਵ ਸਿੰਘ ਸਲਾਲਾ

ਜਲੰਧਰ, ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਬਲਦੇਵ ਸਿੰਘ ਸਲਾਲਾ ਨੂੰ ਜ਼ਿਲ੍ਹਾ ਜਲੰਧਰ ਦਾ ਕੋਆਰਡੀਨੇਟਰ ਲਗਾ ਕੇ ਉਨ੍ਹਾਂ ਨੂੰ ਹਲਕਾ ਆਦਮਪੁਰ ਦਾ ਇੰਚਾਰਜ ਲਗਾਇਆ ਗਿਆ ਹੈ। ਸੂਬਾ ਦਫਤਰ ਸਕੱਤਰ ਇੰਜ. ਜਸਵੰਤ ਰਾਏ ਪਹਿਲਾਂ ਹੀ ਸੂਬਾ ਅਹੁਦੇਦਾਰ ਦੇ ਤੌਰ ‘ਤੇ ਹਲਕਾ ਦੇਖ ਰਹੇ ਹਨ ਤੇ ਉਨ੍ਹਾਂ ਨਾਲ ਹੁਣ ਬਲਦੇਵ ਸਿੰਘ ਸਲਾਲਾ ਨੂੰ ਵੀ ਹਲਕਾ ਆਦਮਪੁਰ ਦਾ ਇੰਚਾਰਜ ਲਗਾਇਆ ਗਿਆ ਹੈ।

ਬਸਪਾ ਦੇ ਸੂਬਾ ਜਨਰਲ ਸਕੱਤਰ ਤੇ ਜਲੰਧਰ ਜ਼ੋਨ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਬਲਦੇਵ ਸਿੰਘ ਸਲਾਲਾ ਹਲਕਾ ਆਦਮਪੁਰ ਦੇ ਪਿੰਡ ਸਲਾਲਾ ਨਾਲ ਸਬੰਧਤ ਹਨ। ਉਹ ਬਸਪਾ ਦੀ 1984 ਤੋਂ ਸਥਾਪਨਾ ਦੇ ਸਮੇਂ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਬਾਅਦ ਵਿੱਚ ਮੁਲਾਜ਼ਮ ਭਰਤੀ ਹੋਣ ‘ਤੇ ਵੀ ਉਹ ਪਾਰਟੀ ਦੇ ਮੁਲਾਜ਼ਮ ਵਿੰਗ ਬਾਮਸੇਫ ਨਾਲ ਕੰਮ ਕਰਦੇ ਆ ਰਹੇ ਹਨ। ਹੁਣ ਸਰਕਾਰੀ ਨੌਕਰੀ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਉਹ ਬਸਪਾ ਲਈ ਫਿਰ ਸਰਗਰਮ ਹੋ ਗਏ ਹਨ। ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਨਿਭਾਈਆਂ ਸੇਵਾਵਾਂ, ਨਿਸ਼ਠਾ ਤੇ ਲੋਕ ਸੇਵਾ ਪ੍ਰਤੀ ਉਨ੍ਹਾਂ ਦੇ ਸਮਰਪਣ ਦੇ ਮੱਦੇਨਜ਼ਰ ਹੀ ਬਸਪਾ ਹਾਈਕਮਾਂਡ ਨੇ ਉਨ੍ਹਾਂ ਨੂੰ ਹਲਕਾ ਆਦਮਪੁਰ ਦੀ ਇਹ ਜ਼ਿੰਮੇਵਾਰੀ ਦਿੱਤੀ ਹੈ l ਇਸ ਮੌਕੇ ‘ਤੇ ਬਲਦੇਵ ਸਿੰਘ ਸਲਾਲਾ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇਣ ਦੇ ਲਈ ਬਸਪਾ ਮੁਖੀ ਭੈਣ ਕੁਮਾਰੀ ਮਾਇਆਵਤੀ, ਨੈਸ਼ਨਲ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ, ਕੇਂਦਰੀ ਸੂਬਾ ਇੰਚਾਰਜ ਵਿਪੁਲ ਕੁਮਾਰ ਤੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਲਕਾ ਆਦਮਪੁਰ ਦੀ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।