Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing 25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਯਾਤਰਾ

ਉਤਰਾਖੰਡ ਦੇ ਪ੍ਰਸਿੱਧ ਸਿੱਖ ਤੀਰਥ ਸਥਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ। ਯਾਤਰਾ ਤੋਂ ਪਹਿਲਾਂ ਬਰਫ਼ ਸਾਫ਼ ਕਰਨ ਅਤੇ ਰਸਤਾ ਤਿਆਰ ਕਰਨ ਲਈ, ਭਾਰਤੀ ਫੌਜ ਦੀ ਟੀਮ ਗੁਰਦੁਆਰਾ ਗੋਵਿੰਦਘਾਟ ਪਹੁੰਚ ਗਈ ਹੈ ਅਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸਾਰੇ ਮਹਿਮਾਨਾਂ ਅਤੇ ਸ਼ਰਧਾਲੂਆਂ ਦਾ ਦਿਲੋਂ ਸਵਾਗਤ ਅਤੇ ਸਨਮਾਨ ਕਰਨ ਲਈ ਤਿਆਰੀਆਂ ਕੀਤੀਆਂ ਹਨ। ਲਗਭਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਿਤ ਸ਼੍ਰੀ ਹੇਮਕੁੰਡ ਸਾਹਿਬ ਦੇ ਕਪਾਟ 25 ਮਈ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਤੋਂ ਪਹਿਲਾਂ, ਫੌਜ ਦੀ ਇੱਕ ਟੀਮ ਨੇ ਇਲਾਕੇ ਦਾ ਸਰਵੇਖਣ ਕੀਤਾ ਸੀ ਤਾਂ ਜੋ ਬਰਫ਼ ਸਾਫ਼ ਕਰਨ ਅਤੇ ਸੜਕ ਬਣਾਉਣ ਦਾ ਕੰਮ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਕੀਤਾ ਜਾ ਸਕੇ।ਹੇਮਕੁੰਟ ਸੰਸਕ੍ਰਿਤ ਭਾਸ਼ਾ ਦਾ ਸ਼ਬਦ ਹੈ ਜਿਸ ਦੇ ਤਹਿਤ ਹੇਮ ਦਾ ਭਾਵ ਹੁੰਦਾ ਹੈ ਬਰਫ਼ ਅਤੇ ਕੁੰਡ ਦਾ ਮਤਲਬ ਕਟੋਰਾ। ਇਸ ਪਵਿੱਤਰ ਅਸਥਾਨ ਦਾ ਜ਼ਿਕਰ ਦਸਮ ਗ੍ਰੰਥ ਵਿੱਚ ਮਿਲਦਾ ਹੈ। ਬਚਿੱਤਰ ਨਾਟਕ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਲਿਖਦੇ ਹਨ।