Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ

 

ਪੰਜਾਬ ਵਿੱਚ ਅਗਲੇ 9 ਦਿਨਾਂ ਤੱਕ ਪੰਜਾਬ ਵਿੱਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਅੱਜ ਯਾਨੀ 25 ਮਈ ਤੋਂ ਸੂਰਜ ਦੇ ਕ੍ਰਿਤਿਕਾ ਤੋਂ ਰੋਹਿਣੀ ਨਕਸ਼ਤਰ ਵਿੱਚ ਪ੍ਰਵੇਸ਼ ਕਰਦੇ ਹੀ ਨੌਤਪਾ ਦੀ ਸ਼ੁਰੂਆਤ ਹੋ ਜਾਂਦੀ ਹੈ। ਪਰ ਬੀਤੇ ਕੱਲ੍ਹ ਸ਼ਾਮ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਪਰ ਅੱਜ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ 8 ਜ਼ਿਲ੍ਹਿਆਂ ਨੂੰ ਛੱਡ ਕੇ, ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਗਰਮੀ ਪੈਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਸ਼ਾਮ ਨੂੰ ਸੂਬੇ ਵਿੱਚ ਤਾਪਮਾਨ 0.4 ਡਿਗਰੀ ਵਧ ਗਿਆ। ਪਰ ਸ਼ਾਮ ਨੂੰ, ਮੀਂਹ ਤੇ ਤੇਜ਼ ਹਵਾਵਾਂ ਨੇ ਤਾਪਮਾਨ ਨੂੰ ਘਟਾ ਦਿੱਤਾ ਹੈ। ਹਾਲਾਂਕਿ, ਤਾਪਮਾਨ ਆਮ ਦੇ ਨੇੜੇ ਰਹਿੰਦਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 41.1 ਡਿਗਰੀ ਸੈਲਸੀਅਸ ਅਬੋਹਰ ਵਿੱਚ ਦਰਜ ਕੀਤਾ ਗਿਆ। ਅੱਜ ਜਿੱਥੇ ਨੌਤਪਾ ਕਾਰਨ ਲੂ ਚੱਲਣੀ ਸੀ, ਉਥੇ ਮੌਸਮ ਇੱਕ ਦਮ ਠੰਡਾ ਹੋ ਗਿਆ ਹੈ। ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਮੌਸਮ ਬਣਿਆ ਹੋਇਆ ਹੈ। ਉੱਥੇ ਹੀ ਸੂਬੇ ਦੇ 15 ਜ਼ਿਲ੍ਹੇ ਅਜਿਹੇ ਹਨ ਜਿੱਥੇ ਦਿਨ ਅਤੇ ਰਾਤ ਦੋਵੇਂ ਗਰਮ ਰਹਿਣ ਵਾਲੇ ਹਨ, ਇੱਥੇ ਨੌਤਪਾ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਇੱਥੇ ਆਰੇਂਜ਼ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।