Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਚੰਡੀਗੜ੍ਹ ਦੇ ਸੈਕਟਰ -32 ਹਸਪਤਾਲ ‘ਚ ਦਾਖਲ ਕੋਰੋਨਾ ਮਰੀਜ਼ ਦੀ ਹੋਈ ਮੌਤ

ਚੰਡੀਗੜ੍ਹ ਦੇ ਸੈਕਟਰ -32 ਹਸਪਤਾਲ ‘ਚ ਦਾਖਲ ਕੋਰੋਨਾ ਮਰੀਜ਼ ਦੀ ਹੋਈ ਮੌਤ

ਚੰਡੀਗੜ੍ਹ ਦੇ ਸੈਕਟਰ -32 ਹਸਪਤਾਲ ‘ਚ ਦਾਖਲ 40 ਸਾਲ ਵਿਅਕਤੀ ਦੀ ਅੱਜ ਸਵੇਰੇ ਇਲਾਜ ਦੌਰਾਨ ਮੌਤ ਹੋ ਗਈ ਹੈ। ਸਬੰਧਤ ਮਰੀਜ਼ ਪਿੱਛੋਂ ਯੂਪੀ ਦੇ ਫ਼ਿਰੋਜ਼ਾਬਾਦ ਦਾ ਰਹਿਣ ਵਾਲਾ ਹੈ ਤੇ ਉਸ ਨੂੰ ਕੋਵਿਡ ਲਈ ਪਾਜ਼ੇਟਿਵ ਨਿਕਲਣ ਮਗਰੋਂ ਲੁਧਿਆਣਾ ਤੋਂ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਸੀ। ਉਸ ਨੂੰ ਹਸਪਤਾਲ ਦੇ ਕੋਵਿਡ ਵਾਰਡ ਵਿਚ ਦਾਖ਼ਲ ਕਰਵਾਉਣ ਮਗਰੋਂ ਇਕਾਂਤਵਾਸ ਵਿਚ ਰੱਖਿਆ ਗਿਆ ਸੀ।ਦੱਸਿਆ ਜਾ ਰਿਹਾ ਹੈ ਕਿ ਸੰਕਰਮਿਤ ਵਿਅਕਤੀ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ ਚੰਡੀਗੜ੍ਹ ਦੇ ਸੈਕਟਰ -32 ਹਸਪਤਾਲ ਦੀ ਐਮਰਜੈਂਸੀ ਵਿੱਚ ਦਾਖਲ ਕਰਵਾਇਆ ਗਿਆ ਸੀ। ਜਦੋਂ ਹਾਲਤ ਵਿੱਚ ਸੁਧਾਰ ਨਹੀਂ ਹੋਇਆ ਤਾਂ ਡਾਕਟਰਾਂ ਨੇ ਕੋਵਿਡ ਟੈਸਟ ਕੀਤਾ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ। ਚੰਡੀਗੜ੍ਹ ਵਿਚ ਇਹ ਪਹਿਲਾ ਕੋਵਿਡ ਪਾਜ਼ੇਟਿਵ ਕੇਸ ਹੈ। ਉਂਝ ਹਸਪਤਾਲ ਨੇ ਅਜੇ ਤੱਕ ਇਹ ਸਪਸ਼ਟ ਨਹੀਂਂ ਕੀਤਾ ਹੈ ਕਿ ਕੀ ਇਹ ਕੋਰੋਨਾ ਦੇ ਨਵੇਂ ਜੇਐੱਨ1 ਵੇਰੀਐਂਟ ਦਾ ਮਾਮਲਾ ਸੀ ਜਾਂ ਨਹੀਂ।ਹਾਲਾਂਕਿ ਅੱਜ ਸਵੇਰੇ GMCH-32 ਦੇ ਡਾਇਰੈਕਟਰ ਡਾ. ਅਤਰੇ ਨੇ ਕਿਹਾ ਕਿ ਮਰੀਜ਼ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਪ੍ਰੋਟੋਕੋਲ ਤਹਿਤ ਹਸਪਤਾਲ ਵਿੱਚ ਸਾਰੇ ਜ਼ਰੂਰੀ ਕਦਮ ਚੁੱਕੇ ਗਏ ਹਨ। ਡਾ. ਅਤਰੇ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਕੋਰੋਨਾ ਦੇ ਸੰਭਾਵਿਤ ਮਾਮਲਿਆਂ ਨਾਲ ਨਜਿੱਠਣ ਲਈ 10 ਬਿਸਤਰਿਆਂ ਦੀ ਇੱਕ ਵਿਸ਼ੇਸ਼ ਆਈਸੋਲੇਸ਼ਨ ਯੂਨਿਟ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਕਿਹਾ ਕਿ ਡਰੋ ਨਾ, ਸਾਵਧਾਨੀ ਵਰਤੋ।