Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਅਮਨਦੀਪ ਕੌਰ ਨੂੰ ਹੋਇਆ ਪੱਥਰੀ ਦਾ ਦਰਦ, ਵਿਜੀਲੈਂਸ ਨੇ ਦੇਰ ਰਾਤ ਕਰਵਾਇਆ ਹਸਪਤਾਲ ‘ਚ ਐਡਮੀਟ

ਅਮਨਦੀਪ ਕੌਰ ਨੂੰ ਹੋਇਆ ਪੱਥਰੀ ਦਾ ਦਰਦ, ਵਿਜੀਲੈਂਸ ਨੇ ਦੇਰ ਰਾਤ ਕਰਵਾਇਆ ਹਸਪਤਾਲ ‘ਚ ਐਡਮੀਟ

ਅਪ੍ਰੈਲ ਦੇ ਮਹੀਨੇ ਵਿੱਚ ਮਹਿਲਾ ਪੁਲਿਸ ਕਰਮਚਾਰੀ ਅਮਨਦੀਪ ਕੌਰ ਨੂੰ ਏਐਨਟੀਐਫ ਟੀਮ ਨੇ 17 ਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਨਾਲ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਅਮਨਦੀਪ ਕੌਰ ਨੂੰ ਮੰਗਲਵਾਰ ਦੇਰ ਰਾਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਮਨਦੀਪ 29 ਮਈ ਤੱਕ ਪੁਲਿਸ ਰਿਮਾਂਡ ‘ਤੇ ਹੈ।ਅਪ੍ਰੈਲ ਦੇ ਮਹੀਨੇ ਵਿੱਚ ਡਰਗ ਤਸਕਰੀ ਦੇ ਆਰੋਪਾਂ ਦੇ ਵਿੱਚ ਅਮਨਦੀਪ ਕੌਰ (Insta Queen) ਵਿਰੁੱਧ ਪੰਜਾਬ ਪੁਲਿਸ ਵੱਲੋਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਪੁਲਿਸ ਨੇ ਉਸ ਦੀ 1.35 ਕਰੋੜ ਰੁਪਏ ਤੋਂ ਵੱਧ ਦੀ ਚੱਲ ਤੇ ਅਚੱਲ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ।ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਰਖਾਸਤ ਮਹਿਲਾ ਪੁਲਿਸ ਅਧਿਕਾਰੀ ਅਮਨਦੀਪ ਕੌਰ ਨੂੰ ਮੰਗਲਵਾਰ ਦੇਰ ਰਾਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਮਨਦੀਪ 29 ਮਈ ਤੱਕ ਪੁਲਿਸ ਰਿਮਾਂਡ ‘ਤੇ ਹੈ।ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਸੋਫੀਆ ਗਰਗ ਨੇ ਦੱਸਿਆ ਕਿ ਵਿਜੀਲੈਂਸ ਕਰਮਚਾਰੀ ਮੰਗਲਵਾਰ ਦੇਰ ਰਾਤ ਅਮਨਦੀਪ ਕੌਰ ਨੂੰ ਲੈ ਕੇ ਆਏ ਸਨ। ਉਨ੍ਹਾਂ ਕਿਹਾ ਕਿ ਜਦੋਂ ਔਰਤ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਉਸ ਦੇ ਗੁਰਦੇ ਦੇ ਹੇਠਾਂ ਵਾਲੀ ਟਿਊਬ ਵਿੱਚ ਪੱਥਰੀ ਹੈ। ਔਰਤ ਦਾ ਇਲਾਜ ਕੀਤਾ ਗਿਆ ਅਤੇ ਉਸਨੂੰ ਦਾਖਲ ਕਰ ਲਿਆ ਗਿਆ।