Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ
You are currently viewing ਪੁਲਿਸ ਨੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ

ਪੁਲਿਸ ਨੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ

ਜਲੰਧਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧֹ’ ਤਹਿਤ ਅੱਜ ਇਕ ਹੋਰ ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ।

ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਰਾਮਾ ਮੰਡੀ ਵਿਖੇ ਇਸ ਗ਼ੈਰ-ਕਾਨੂੰਨੀ ਨਿਰਮਾਣ ਨੂੰ ਢਾਹਿਆ ਗਿਆ।

ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੂੰ ਨਸ਼ਾ ਤਸਕਰਾਂ ਬੰਟੀ ਅਤੇ ਸ਼ੰਟੀ (ਦੋਵੇਂ ਭਰਾ) ਵੱਲੋਂ ਇੱਕ ਗੈਰ-ਕਾਨੂੰਨੀ ਉਸਾਰੀ ਬਾਰੇ ਸੂਚਨਾ ਮਿਲੀ ਸੀ। ਇਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਸਮੇਤ 12 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਸ਼ੰਟੀ ਮੌਜੂਦਾ ਸਮੇਂ ਜੇਲ੍ਹ ਵਿੱਚ ਬੰਦ ਹੈ, ਜਦਕਿ ਬੰਟੀ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਹੈ।

ਸਹਾਇਕ ਪੁਲਿਸ ਕਮਿਸ਼ਨਰ ਜਲੰਧਰ ਕੈਂਟ ਬਬਨਦੀਪ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਅਤੇ ਪੁਲਿਸ ਟੀਮਾਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਨਜਾਇਜ਼ ਕਬਜ਼ੇ ਵਾਲੀ ਉਸਾਰੀ ਨੂੰ ਢਾਹ ਦਿੱਤਾ, ਜਿਸ ਨਾਲ ਇੱਕ ਸਖ਼ਤ ਸੰਦੇਸ਼ ਗਿਆ ਹੈ ਕਿ ਜਲੰਧਰ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰੋਪੀ ਆਦਤਨ ਅਪਰਾਧੀ ਹਨ, ਜਿਨ੍ਹਾਂ ਵਿੱਚੋਂ ਹਰੇਕ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਸ (ਐਨ.ਡੀ.ਪੀ.ਐਸ.) ਐਕਟ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ 6 ਮਾਮਲੇ ਦਰਜ ਹਨ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈਆਂ ਕਰਨ ਦਾ ਤਹੱਈਆ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਅਜਿਹੀਆਂ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਲ੍ਹੇ ਭਰ ਵਿੱਚ ਨਸ਼ਾ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਕਬਜ਼ੇ ਢਾਹੁਣਾ ਸ਼ਾਮਲ ਹੈ। ਕਮਿਸ਼ਨਰੇਟ ਪੁਲਿਸ ਨੇ ਪੰਜਾਬ ਸਰਕਾਰ ਵਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਚਨਬੱਧਤਾ ਦੁਹਰਾਈ ਅਤੇ ਨਾਗਰਿਕਾਂ ਨੂੰ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਗਰਗਮ ਸਹਿਯੋਗ ਦੇਣ ਦੀ ਅਪੀਲ ਕੀਤੀ।