Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਜਲੰਧਰ, ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪਰਸੋਂ ਰੋਜ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਭਾਈ ਜਸਵੀਰ ਸਿੰਘ ਹੈਡ ਗ੍ਰੰਥੀ ਗੁਰੂ ਘਰ ਨੇ ਗੁਰੂ ਅਰਜਨ ਦੇਵ ਜੀ ਦੀ ਲਸਾਨੀ ਸ਼ਹਾਦਤ ਬਾਰੇ ਚਾਨਣ ਪਾਇਆ। ਉਪਰੰਤ ਹਜ਼ੂਰੀ ਰਾਗੀ ਜਤਿੰਦਰ ਜੋਤ ਸਿੰਘ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਜਬਰ ਤੋੜ ਸਿੰਘ ਜੀ ਵਲੋ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਨਮੁੱਖ ਰੱਖ ਕੇ ਹਰ ਜਸ ਸਰਵਣ ਕਰਵਾਇਆ ਗਿਆ। ਸਟੇਜ ਸਕੱਤਰ ਦੀ ਸੇਵਾ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਗਲਾਨੀ ਨੇ ਨਿਭਾਈ। ਉਹਨਾਂ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ, ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦਬੁੱਧ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਬੇਨਤੀ ਕੀਤੀ ।

ਉਪਰੰਤ ਅਰਦਾਸ ਅਤੇ ਹੁਕਮਨਾਮਾ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਜਿੰਦਰ ਕੌਰ ਸਿਡਾਨਾ, ਬੀਬੀ ਨਰਿੰਦਰ ਕੌਰ ਭਾਟੀਆ, ਬੀਬੀ ਸੁਖਵਿੰਦਰ ਕੌਰ ,ਬੀਬੀ ਮਨਜੀਤ ਕੌਰ, ਬੀਬੀ ਰਣਜੀਤ ਕੌਰ ਡੇਰੀ ਵਾਲੇ, ਜਸਵੀਰ ਕੌਰ, ਕੁਲਦੀਪ ਕੌਰ, ਸ਼ਾਂਤੀ ਭਾਟੀਆ ,ਸਰਬਜੀਤ ਕੌਰ, ਮਨਵਿੰਦਰ ਕੌਰ ,ਨਵਲਜੀਤ ਕੌਰ, ਰਜਿੰਦਰ ਕੌਰ, ਪ੍ਰੀਤਮ ਕੌਰ, ਜਸਵਿੰਦਰ ਕੌਰ ,ਰੁਪਿੰਦਰ ਕੌਰ, ਅਮਰਜੀਤ ਸਿੰਘ ਗੁਰਦੇਵ ਨਗਰ ਹਰਜਿੰਦਰ ਸਿੰਘ, ਚਰਨਜੀਤ ਸਿੰਘ ਸੇਠੀ ,ਤਰਸੇਮ ਸਿੰਘ ,ਗੁਰਮੀਤ ਸਿੰਘ, ਕਿਰਪਾਲ ਸਿੰਘ, ਅਮਰੀਕ ਸਿੰਘ ਬਠਲਾ,ਹਰਮਨਜੋਤ ਸਿੰਘ ਬਠਲਾ, ਬਲਬੀਰ ਸਿੰਘ ਮੱਕੜ, ਫਤਿਹ ਵੀਰ ਸਿੰਘ ਆਦਿ ਹਾਜ਼ਰ ਸਨ।