Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਪ੍ਰੀਗੇਬਾਲਿਨ ਕੈਪਸੂਲ, ਗੈਬਾਪੈਨਟਿਨ ਕੈਪਸੂਲ ਤੇ ਐਨਾਫੋਰਟਨ ਇੰਜੈਕਸ਼ਨ ਦੀ ਵਿਕਰੀ ਸਬੰਧੀ ਪਾਬੰਦੀ ਦੇ ਆਦੇਸ਼ ਜਾਰੀ

ਜਲੰਧਰ, ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਪੈਂਦੇ ਏਰੀਏ ਵਿੱਚ ਪ੍ਰੀਗੇਬਾਲਿਨ ਕੈਪਸੂਲ, ਗੈਬਾਪੈਨਟਿਨ ਕੈਪਸੂਲ ਅਤੇ ਐਨਾਫੋਰਟਨ ਇੰਜੈਕਸ਼ਨ ਬਿਨਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ ਵੇਚਣ, ਬਿਨ੍ਹਾਂ ਬਿੱਲ ਤੇ ਰਿਕਾਰਡ ਦੇ ਖਰੀਦਣ/ਵੇਚਣ ਅਤੇ ਬਿਨ੍ਹਾਂ ਮਾਹਰ ਡਾਕਟਰ ਦੀ ਪਰਚੀ ਤੋਂ ਕੈਮਿਸਟ ਦੁਕਾਨਾਂ ਉਤੇ ਵੇਚਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।ਇਹ ਹੁਕਮ 4 ਜੂਨ 2025 ਨੂੰ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨਿਆਂ ਲਈ ਲਾਗੂ ਰਹੇਗਾ।