Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮਾਨ ਸਰਕਾਰ ਨੇ 1000 ਕਰੋੜ ਰੁਪਏ ਦਾ ਹੋਰ ਲਿਆ ਕਰਜ਼ਾ!

ਮਾਨ ਸਰਕਾਰ ਨੇ 1000 ਕਰੋੜ ਰੁਪਏ ਦਾ ਹੋਰ ਲਿਆ ਕਰਜ਼ਾ!

ਪੰਜਾਬ ਸਰਕਾਰ ਨੇ 1000 ਕਰੋੜ ਰੁਪਏ ਦਾ ਹੋਰ ਕਰਜ਼ਾ ਚੁੱਕ ਲਿਆ ਹੈ, ਜਿਸ ਨਾਲ ਪੰਜਾਬ ਸਿਰ ਕਰਜ਼ੇ ਦੀ ਪੰਡ 4 ਲੱਖ ਹਜ਼ਾਰ ਕਰੋੜ ਰੁਪਏ ਨੂੰ ਪਾਰ ਕਰ ਗਈ ਹੈ। ਜ਼ਿਕਰਯੋਗ ਹੈ ਕਿ ਸੀਐਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹੁਣ ਤੱਕ ਲਗਭਗ 1 ਲੱਖ ਹਜ਼ਾਰ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ।ਮੁੱਢਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਕਰਜ਼ਾ ਲੈਂਡ ਪੁਲਿੰਗ ਸਕੀਮ ਦੇ ਤਹਿਤ ਵਿਕਾਸ ਕੰਮਾਂ ਲਈ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਸੂਬੇ ਭਰ ਵਿੱਚ 24000 ਏਕੜ ਜ਼ਮੀਨ ਐਕਵਾਇਰ ਕੀਤੇ ਜਾਣ ਦੀ ਕਵਾਇਦ ਹੈ, ਜਿਸ ਦੇ ਖਰਚੇ ਪੂਰੇ ਕਰਨ ਲਈ ਇਹ ਕਰਜ਼ਾ ਚੁੱਕਿਆ ਗਿਆ ਦੱਸਿਆ ਜਾ ਰਿਹਾ ਹੈ।ਸਰਕਾਰੀ ਦਸਤਾਵੇਜ਼ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਹ ਕਰਜ਼ਾ 28 ਮਈ ਨੂੰ 21 ਸਾਲਾਂ ਲਈ ਭਾਵ 2046 ਤੱਕ ਲਈ ਲਿਆ ਗਿਆ ਹੈ। ਪੰਜਾਬ ਵੱਲੋਂ ਜਾਰੀ ਅਧਿਸੂਚਨਾ ਤਹਿਤ ਇਹ ਕਰਜ਼ਾ, ਯੋਜਨਾਵਾਂ ਅਤੇ ਵਿਕਾਸ ਕਾਰਜਾਂ ਵਰਗੇ ਪੂੰਜੀਗਤ ਖਰਚਿਆਂ ਨੂੰ ਵਿੱਤ ਦੇਣ ਲਈ ਲਿਆ ਗਿਆ ਹੈ, ਜਿਸ ਲਈ ਕੇਂਦਰ ਸਰਕਾਰ ਤੋਂ (ਧਾਰਾ 293(3) ਦੇ ਤਹਿਤ) ਤਹਿਤ ਮਨਜੂਰੀ ਲਈ ਗਈ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ 1000 ਕਰੋੜ ਰੁਪਏ ਦਾ ਇਹ ਕਰਜ਼ਾ ਸਰਕਾਰੀ ਸਟਾਕ ਬਾਂਡ ਖੁੱਲ੍ਹੀ ਮਾਰਕੀਟ ਵਿੱਚ ਨੀਲਾਮੀ ਰਾਹੀਂ ਵੇਚ ਕੇ ਲਿਆ ਗਿਆ ਹੈ।