Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ
You are currently viewing ਕੈਨੇਡਾ ਦੀ ਫਾਈਲ ਰਿਫਿਊਜ਼ ਹੋਣ ਤੇ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ

ਕੈਨੇਡਾ ਦੀ ਫਾਈਲ ਰਿਫਿਊਜ਼ ਹੋਣ ਤੇ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ

ਬਰਨਾਲਾ ਦੇ ਇੱਕ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ। ਘਟਨਾ ਬਰਨਾਲਾ ਦੇ ਪਿੰਡ ਸੁਖਪੁਰਾ ਦੀ ਹੈ। ਮ੍ਰਿਤਕ ਦੀ ਪਹਿਚਾਣ ਦਿਲਪ੍ਰੀਤ ਸਿੰਘ ਵਜੋਂ ਹੋਈ ਹੈ। ਦਿਲਪ੍ਰੀਤ ਕੈਨੇਡਾ ਜਾਣਾ ਚਾਹੁੰਦਾ ਸੀ, ਪਰ ਉਸ ਦੀ ਫਾਈਲ ਰਿਫਿਊਜ਼ ਹੋ ਗਈ। ਰਿਫਿਊਜ਼ਲ ਲੱਗਣ ਕਾਰਨ ਦਿਲਪ੍ਰੀਤ ਕਾਫ਼ੀ ਪਰੇਸ਼ਾਨ ਸੀ, ਜਿਸ ਤੋਂ ਬਾਅਦ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਿਆ।ਮ੍ਰਿਤਕ ਦੀ ਵੱਡੀ ਭੈਣ ਤੇ ਤਾਏ ਦੇ ਲੜਕੇ ਕੈਨੇਡਾ ‘ਚ ਰਹਿੰਦੇ ਹਨ। ਭੈਣ ਦੇ ਕੈਨੇਡਾ ਜਾਣ ਤੋਂ ਬਾਅਦ ਦਿਲਪ੍ਰੀਤ ਨੇ ਵੀ ਕੈਨੇਡਾ ਦੀ ਫਾਈਲ ਲਗਾਈ ਸੀ। ਫਾਈਲ ਰਿਫਿਊਜ਼ ਹੋਣ ਤੋਂ ਬਾਅਦ ਉਹ ਡਿਪ੍ਰੈਸ਼ਨ ‘ਚ ਚਲਾ ਗਿਆ। ਐਤਵਾਰ ਨੂੰ ਉਸ ਨੇ ਘਰ ਰੱਖੀ ਬੰਦੂਕ ਨਾਲ ਖੁਦਕੁਸ਼ੀ ਕਰ ਲਈ। ਸੁਖਪੁਰਾ ਪਿੰਡ ਦੇ ਸਰਪੰਚ ਮਨਜਿੰਦਰ ਸਿੰਘ ਨੇ ਦੱਸਿਆ ਕਿ ਦਿਲਪ੍ਰੀਤ ਨੇ ਖੁੱਦ ਨੂੰ ਗੋਲੀ ਮਾਰ ਲਈ। ਉਸ ਦੀ ਕੈਨੇਡਾ ਦੀ ਫਾਈਲ ਰਿਜੈਕਟ ਹੋ ਗਈ ਸੀ, ਇਸ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਖੁਦਕੁਸ਼ੀ ਤੋਂ ਪਹਿਲਾਂ ਉਸ ਨੇ ਮਾਂ ਨਾਲ ਘਰ ਦਾ ਕੰਮ ਕੀਤਾ ਤੇ ਆਪਣੀ ਦਾਦੀ ਦੀਆਂ ਅੱਖਾਂ ‘ਚ ਦਵਾਈ ਵੀ ਪਾਈ। ਇਸ ਤੋਂ ਬਾਅਦ ਦਿਲਪ੍ਰੀਤ ਕਮਰੇ ‘ਚ ਗਿਆ ਤੇ ਇਹ ਖੌਫ਼ਨਾਕ ਕਦਮ ਚੁੱਕਿਆ।ਪਿੰਡ ਸੁਖਪੁਰਾ ਦੇ ਸਰਪੰਚ ਨੇ ਦੱਸਿਆ ਕਿ ਦਿਲਪ੍ਰੀਤ ਦੇ ਪਿਤਾ ਦਾ ਡੇਅਰੀ ਦਾ ਕੰਮ ਹੈ। ਦਿਲਪ੍ਰੀਤ ਚੰਗੇ ਸੁਭਾਅ ਵਾਲਾ ਸੀ। ਉਹ ਨਸ਼ਿਆਂ ਤੋਂ ਦੂਰ ਸੀ ਤੇ ਗੁਰਦੁਆਰੇ ਜਾਂਦਾ ਸੀ।ਸ਼ਹਿਣਾ ਥਾਣੇ ਦੇ ਐਸਐਚਓ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲਿਆ ਤੇ ਸਰਕਾਰੀ ਹਸਪਤਾਲ ਬਰਨਾਲਾ ਦੇ ਮੁਰਦਾ ਘਰ ‘ਚ ਰਖਵਾ ਦਿੱਤਾ। ਲਾਸ਼ ਦੇ ਨੇੜੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਦਿਲਪ੍ਰੀਤ ਦੇ ਘਰ ਵਾਲੇ ਉਸ ਨੂੰ ਪੰਜਾਬ ‘ਚ ਕਾਰੋਬਾਰ ਸ਼ੁਰੂ ਕਰਨ ਲਈ ਕਹਿ ਰਹੇ ਸਨ। ਪਰਿਵਾਰ ਕੋਲ ਖੇਤੀ ਦੀ ਜ਼ਮੀਨ ਨਹੀਂ ਹੈ।