Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਪੰਜਾਬ ‘ਚ ਤਾਪਮਾਨ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ‘ਚ ਤਾਪਮਾਨ ਪਹੁੰਚਿਆਂ 40 ਡਿਗਰੀ ਤੋਂ ਪਾਰ

ਮੌਸਮ ਵਿਭਾਗ ਅਨੁਸਾਰ, ਸੂਬੇ ਦਾ ਤਾਪਮਾਨ ਆਮ ਨਾਲੋਂ ਕਾਫ਼ੀ ਵੱਧ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ 12 ਜੂਨ ਤੋਂ ਬਾਅਦ ਸੂਬੇ ‘ਚ ਮੌਸਮ ਦੇ ਹਾਲਾਤ ਸੁਧਰ ਸਕਦੇ ਹਨ ਯਾਨੀ ਕਿ ਗਰਮੀ ਤੇ ਲੂ ਤੋਂ ਹਲਕੀ ਰਾਹਤ ਮਿਲ ਸਕਦੀ ਹੈ, ਪਰ ਹਾਲਾਤ ਬਦਲ ਵੀ ਸਕਦੇ ਹਨ।ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 2.5 ਡਿਗਰੀ ਸੈਲਸਿਅਸ ਦਾ ਵਾਧਾ ਦਰਜ਼ ਕੀਤਾ ਗਿਆ ਹੈ, ਜੋ ਆਮ ਨਾਲੋਂ 3.5 ਡਿਗਰੀ ਵੱਧ ਹੈ। ਬਠਿੰਡਾ ‘ਚ ਸਭ ਤੋਂ ਵੱਧ 44.8 ਡਿਗਰੀ ਤਾਪਮਾਨ ਦਰਜ਼ ਕੀਤਾ ਗਿਆ। ਘੱਟ ਤੋਂ ਘੱਟ ਤਾਪਮਾਨ ‘ਚ ਵੀ 1.2 ਡਿਗਰੀ ਦਾ ਵਾਧਾ ਦੇਖਿਆ ਗਿਆ, ਜੋ ਆਮ ਨਾਲੋਂ 3 ਡਿਗਰੀ ਘੱਟ ਹੈ। ਅੱਜ ਪੰਜਾਬ ‘ਚ ਤਾਪਮਾਨ 45 ਡਿਗਰੀ ਤੋਂ ਪਾਰ ਪਹੁੰਚ ਸਕਦਾ ਹੈ। ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਲਥਲਾ, ਜਲੰਧਰ, ਰੂਪਨਗਰ, ਹੁਸ਼ਿਆਰਪੁਰ, ਪਟਿਆਲਾ, ਮੋਹਾਲੀ, ਸੰਗਰੂਰ, ਬਠਿੰਡਾ, ਬਰਨਾਲਾ, ਮੁਕਤਸਰ, ਤੇ ਫਰੀਦਕੋਟ ‘ਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਬਠਿੰਡਾ ਤੇ ਮੋਗਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।