ਆਦੇਸ਼ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਖੜੀ ਕਾਰ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ ਹੈ। ਮ੍ਰਿਤਕ ਔਰਤ ਦੀ ਪਛਾਣ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਸੋਸ਼ਲ ਮੀਡੀਆ ਸਟਾਰ ਭਾਬੀ ਕਮਲ ਕੌਰ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਮਲ ਕੌਰ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਸ਼ਹਿਰ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ‘ਚ ਖੜ੍ਹੀ ਇੱਕ ਸ਼ੱਕੀ ਕਾਰ ਵਿੱਚੋਂ ਬਦਬੂ ਆ ਰਹੀ ਹੈ। ਇਸ ਮਗਰੋਂ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜਦੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਲਗਭਗ 30-35 ਸਾਲ ਦੀ ਇੱਕ ਔਰਤ ਦੀ ਲਾਸ਼ ਮਿਲੀ, ਜਿਸ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਮੁੱਢਲੇ ਹਾਲਾਤਾਂ ਤੋਂ ਕਮਲ ਕੌਰ ਦਾ ਕਤਲ ਕੀਤਾ ਲੱਗਦਾ ਹੈ। ਜਾਣਕਾਰੀ ਦਿੰਦੇ ਹੋਏ ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਹਸਪਤਾਲ ਦੀ ਪਾਰਕਿੰਗ ‘ਚ ਖੜ੍ਹੀ ਇੱਕ ਸ਼ੱਕੀ ਕਾਰ ਵਿੱਚੋਂ ਬਦਬੂ ਆ ਰਹੀ ਹੈ। ਜਾਂਚ ਕਰਨ ‘ਤੇ ਕਾਰ ਦੇ ਅੰਦਰ ਇੱਕ ਔਰਤ ਦੀ ਲਾਸ਼ ਮਿਲੀ, ਜਿਸਦੀ ਉਮਰ ਲਗਭਗ 35 ਸਾਲ ਦੱਸੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਕਤਲ ਦਾ ਸ਼ੱਕ ਲੱਗ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ
