Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਦਿੱਤੀ ਚੇਤਾਵਨੀ  ਦੀਪਿਕਾ ਲੂਥਰਾ ਨੂੰ

ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਦਿੱਤੀ ਚੇਤਾਵਨੀ ਦੀਪਿਕਾ ਲੂਥਰਾ ਨੂੰ

ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਅੰਮ੍ਰਿਤਸਰ ਸਥਿਤ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਹੈ। ਇਹ ਧਮਕੀ ਬਠਿੰਡਾ ਸਥਿਤ ਇਨਫਲੂਐਂਸਰ ਕਮਲ ਕੌਰ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਇੱਕ ਦਿਨ ਬਾਅਦ ਆਈ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਇੱਕ ਵੀਡੀਓ ਜਾਰੀ ਕਰਕੇ ਦੀਪਿਕਾ ਨੂੰ ਚੇਤਾਵਨੀ ਦਿੱਤੀ। ਉਸ ਨੇ ਕਿਹਾ ਕਿ ਜੇਕਰ ਉਹ ਅਸ਼ਲੀਲ ਵੀਡੀਓਜ਼ ਸ਼ੇਅਰ ਕਰਨਾ ਬੰਦ ਨਹੀਂ ਕਰਦੀ ਹੈ, ਤਾਂ ਉਸ ਨੂੰ ਨਤੀਜੇ ਭੁਗਤਣੇ ਪੈਣਗੇ। ਮਹਿਰੋਂ ਨੇ ਸਿੱਧੀ ਧਮਕੀ ਦਿੰਦੇ ਹੋਏ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੁਥਰਾ ਨੂੰ ਨਿਸ਼ਾਨਾ ਬਣਾਇਆ ਹੈ। ਮਹਿਰੋਂ ਨੇ ਕਿਹਾ ਕਿ ਸਾਡਾ ਨਿੱਜੀ ਵੈਰ ਨਹੀਂ, ਪਰ ਲੱਚਰਤਾ ਦਾ ਹੱਕ ਨਹੀਂ।

ਇੱਕ ਦਿਨ ਪਹਿਲਾਂ, ਬਠਿੰਡਾ ਦੇ ਇੱਕ ਹਸਪਤਾਲ ਦੀ ਪਾਰਕਿੰਗ ਵਿੱਚ ਇਨਫਲੂਐਂਸਰ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੀ ਲਾਸ਼ ਮਿਲੀ ਸੀ। ਇਸ ਕਤਲ ਦੀ ਜ਼ਿੰਮੇਵਾਰੀ ਮੇਹਰੋਂ ਨੇ ਲਈ ਹੈ। ਪੁਲਿਸ ਨੇ ਮੇਹਰੋਂ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੇਹਰੋਂ ਅਜੇ ਵੀ ਫਰਾਰ ਹੈ।