Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ

‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ

ਜਲੰਧਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸੱਤਿਅਮ ਕਾਲਜ ਸਕਿੱਲ ਸੈਂਟਰ, ਲੋਹੀਆਂ ਖਾਸ ਵਿਖੇ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਰਵਾਏ ਗਏ ਇਸ ਸੈਸ਼ਨ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤੋਂ ਕੈਰੀਅਰ ਕਾਊਂਸਲਰ ਭਾਰਤੀ ਸ਼ਰਮਾ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਜਲੰਧਰ ਤੋਂ ਬੀ.ਟੀ.ਐਮ. ਮਨਦੀਪ ਕੌਰ ਨੇ ਬਤੌਰ ਸਪੀਕਰ ਭਾਗ ਲਿਆ।

ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦਾ ਉਦੇਸ਼ ਮੌਜੂਦਾ ਨੌਕਰੀ ਬਾਜ਼ਾਰ ਵਿੱਚ ਹੁਨਰਮੰਦ ਕਰਮਚਾਰੀਆਂ ਦੀ ਮਹੱਤਤਾ ਅਤੇ ਵਧਦੀ ਮੰਗ ਬਾਰੇ ਭਾਗੀਦਾਰਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ। ਮਹਿਲਾ ਸਸ਼ਕਤੀਕਰਨ ’ਤੇ ਜ਼ੋਰ ਦਿੰਦਿਆਂ ਔਰਤਾਂ ਨੂੰ ਸਵੈ-ਰੋਜ਼ਗਾਰ ਅਤੇ ਉੱਦਮਤਾ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਭਾਗੀਦਾਰਾਂ ਨੂੰ ਹੁਨਰ ਵਿਕਾਸ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਇਸ ਨੂੰ ਆਪਣੇ ਭਵਿੱਖ ਦੀ ਯੋਜਨਾਬੰਦੀ ਦੇ ਹਿੱਸੇ ਵਜੋਂ ਵਿਚਾਰਣ ਲਈ ਉਤਸ਼ਾਹਿਤ ਕੀਤਾ ਗਿਆ, ਜੋ ਕਿ ਔਰਤਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਸ਼ਮੂਲੀਅਤ ਦੇ ਵਿਆਪਕ ਟੀਚਿਆਂ ਦੀ ਪ੍ਰਾਪਤੀ ਲਈ ਅਤਿ ਜ਼ਰੂਰੀ ਹੈ।