Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਡਰੱਗ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਾਸੋ ਆਪ੍ਰੇਸ਼ਨ ਚਲਾਇਆ

ਡਰੱਗ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਾਸੋ ਆਪ੍ਰੇਸ਼ਨ ਚਲਾਇਆ

ਜਲੰਧਰ, ਡੀ.ਜੀ.ਪੀ ਪੰਜਾਬ, ਸ਼੍ਰੀ ਗੌਰਵ ਯਾਦਵ, ਆਈ.ਪੀ.ਐਸ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਨੂੰ ਜੜ੍ਹਾਂ ਤੋਂ ਖਤਮ ਕਰਨ ਲਈ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਕਮਿਸ਼ਨਰੇਟ ਪੁਲਿਸ ਜਲੰਧਰ – ਏਡੀਜੀਪੀ ਮਨੁੱਖੀ ਅਧਿਕਾਰ ਪੰਜਾਬ, ਡਾ. ਨਰੇਸ਼ ਕੁਮਾਰ ਅਰੋੜਾ ਦੀ ਅਗਵਾਈ ਹੇਠ, ਪੁਲਿਸ ਕਮਿਸ਼ਨਰ ਧਨਪ੍ਹੀਤ ਕੌਰ ਨਾਲ ਸ਼ਹਿਰ ਦੇ ਵੱਖ- ਵੱਖ ਸਥਾਨਾਂ ‘ਤੇ ਇੱਕ ਵਿਸ਼ੇਸ਼ CASO ਆਪ੍ਰੇਸ਼ਨ ਚਲਾਇਆ ਗਿਆ।

ਸੀਪੀ ਜਲੰਧਰ ਨੇ ਕਿਹਾ ਕਿ ਪਛਾਣੇ ਗਏ ਡਰੱਗ ਹੌਟਸਪੌਟਸ – ਧਾਂਕੀਆ ਮੁਹੱਲਾ, ਬਾਬਾ ਦੀਪ ਸਿੰਘ ਨਗਰ, ਪਿੰਡ ਰੇਰੂ, ਬਸਤੀ ਸ਼ੇਖ, ਅਬਾਦਪੁਰਾ, ਧੀਣਾ, ਅੱਲੀਮੁਹੱਲਾ ਅਤੇ ਬਸਤੀ ਗੁਜਾਂ ਵਿੱਖੇ ਇੱਕ ਨਿਸ਼ਾਨਾਬੱਧ CASO ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਵਿੱਚ 220 ਤੋਂ ਵੱਧ ਪੁਲਿਸ ਕਰਮਚਾਰੀ, ਜਿਨ੍ਹਾਂ ਨਾਲ 10 ਜੀ.ਓ ਰੈਂਕ ਦੇ ਅਫਸਰ ਅਤੇ ਸਬੰਧਤ ਐਸਐਚਓ ਸ਼ਾਮਲ ਸਨ। ਪੁਲਿਸ ਟੀਮਾਂ ਨੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨਾਲ ਕਥਿਤ ਤੌਰ ‘ਤੇ ਜੁੜੇ ਵਿਅਕਤੀਆਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ ‘ਤੇ ਆਪਸੀ ਤਾਲਮੇਲ ਨਾਲ ਛਾਪੇਮਾਰੀ ਕੀਤੀ। ਨਸ਼ੀਲੇ ਪਦਾਰਥਾਂ ਦੀਆ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਘਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆ ਦੀ ਡੂੰਘਾਈ ਨਾਲ ਤਲਾਸ਼ੀ ਕੀਤੀ ਗਈ। ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਖੇਤਰਾਂ ਵਿੱਚ ਸ਼ੱਕੀ ਗਤੀਵਿਧੀਆਂ ਬਾਰੇ ਖੁਫੀਆ ਜਾਣਕਾਰੀ ਇਕੱਠੀ ਕਰਨ ਲਈ ਸਥਾਨਕ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਇਸ ਕਾਰਵਾਈ ਨੂੰ ਮਜ਼ਬੂਤ ਕਰਨ ਲਈ, ਰਣਨੀਤਕ ਨਾਕਾਬੰਦੀ ਕੀਤੀ ਗਈ ਤਾ ਜੋ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਸਕੇ।

_ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਾਗਰਿਕਾਂ ਨੂੰ ਆਪਣੇ ਏਰੀਆ ਵਿੱਚ ਕਿਸੇ ਵੀ ਨਸ਼ੇ ਨਾਲ ਸਬੰਧਤ ਗਤੀਵਿਧੀਆਂ ਦੀ ਰਿਪੋਰਟ ਨਸ਼ਾ ਵਿਰੋਧੀ ਹੈਲਪਲਾਇਨ 9779100200 ਤੇ ਕਰਨ ਦੀ ਅਪੀਲ ਕੀਤੀ ਹੈ, ਇਹ ਭਰੋਸਾ ਦਿਵਾਉਂਦੇ ਹੋਏ ਕਿ ਸਾਂਝੀ ਕੀਤੀ ਗਈ ਸਾਰੀ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ।