Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸੁਰਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਚ ਲਿਆ ਗਿਆ ਫੈਸਲਾ

ਸੁਰਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਚ ਲਿਆ ਗਿਆ ਫੈਸਲਾ

ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ, ਪੰਜ ਮੈਂਬਰੀ ਕਮੇਟੀ ਦੀ ਦੇਖ ਰੇਖ ਹੇਠ ਚੱਲ ਰਹੀ ,ਮੈਂਬਰਸ਼ਿਪ ਦੀ ਭਰਤੀ ਲਈ ਮੁਹਿੰਮ ਦੇ ਸੰਬੰਧ ਵਿੱਚ,ਸੁਰਜੀਤ ਸਿੰਘ ਚੀਮਾ (ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਬਸਤੀ ਸ਼ੇਖ ਵਿਖੇ ਹੋਈ। ਜਿਸ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਚੀਮਾ ,ਅਮਰਜੀਤ ਸਿੰਘ ਕ੍ਰਿਸ਼ਨਪੁਰਾ, ਗੁਰਕਿਰਪਾਲ ਸਿੰਘ (ਪ੍ਰਧਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ) ਮਹਿੰਦਰਪਾਲ ਸਿੰਘ ਬਿਨਾਂਕਾ ਅਤੇ ਜਸਵਿੰਦਰ ਸਿੰਘ ਜੱਸਾ ਸ਼ਾਮਿਲ ਹੋਏ। ਸਿੱਖ ਤਾਲਮੇਲ ਕਮੇਟੀ ਦੇ ਤਜਿੰਦਰ ਸਿੰਘ ਪਰਦੇਸੀ ,ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ, ਪਰਮਜੀਤ ਸਿੰਘ ਪ੍ਰਧਾਨ ਬਾਬਾ ਬਚਿੱਤਰ ਸਿੰਘ ਗੁਰਦੁਆਰਾ ਬਸਤੀ ਮਿੱਠੂ, ਵਿੱਕੀ ਸਿੰਘ ਖਾਲਸਾ, ਬੰਟੀ ਰਠੋਰ, ਸੁਖਦੇਵ ਸਿੰਘ ਸੁੱਖਾ ,ਪਰਮਜੀਤ ਸਿੰਘ ਪੰਮਾ ਹਾਜ਼ਰ ਸਨ। ਮੀਟਿੰਗ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨਾਲ ਪੰਜ ਮੈਂਬਰੀ ਕਮੇਟੀ ਦੀ ਦੇਖ ਰੇਖ ਤੋਂ ਹੋ ਰਹੀ ਭਰਤੀ ਵਿੱਚ ਸਿੱਖ ਤਾਲਮੇਲ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਵੱਡੇ ਪੱਧਰ ਤੇ ਕੀਤੀ ਜਾਵੇਗੀ। ਕਿਉਂਕਿ ਇਹ ਭਰਤੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਹੈ।ਇਸ ਮੌਕੇ ਬੋਲਦਿਆਂ ਸੁਰਜੀਤ ਸਿੰਘ ਚੀਮਾ ਨੇ ਕਿਹਾ। ਕਿ ਸਿੱਖ ਤਾਲਮੇਲ ਕਮੇਟੀ ਵੱਲੋਂ ਭਰਤੀ ਮੁਹਿੰਮ ਵਿੱਚ ਹਿੱਸਾ ਲੈਣਾ ਬਹੁਤ ਸ਼ਲਾਗਾ ਯੋਗ ਫੈਸਲਾ ਦੱਸਿਆ।

ਇਹਨਾਂ ਦੀ ਸਰਗਰਮੀ ਨਾਲ ਜਿੱਥੇ ਅਕਾਲੀ ਦਲ ਨੂੰ ਵਿਸ਼ੇਸ਼ ਤਾਕਤ ਮਿਲੇਗੀ। ਕਿਉਂਕਿ ਸਿੱਖ ਤਾਲਮੇਲ ਕਮੇਟੀ ਜਲੰਧਰ ਵਿੱਚ ਸਭ ਤੋਂ ਸਿਰਮੌਰ ਜੱਥੇਬੰਦੀ ਹੈ ।ਜੋ ਸਿੱਖੀ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਇਸ ਮੌਕੇ ਸਿੱਖ ਤਾਲਮੇਲ ਕਮੇਟੀ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ਨੇ ਕਿਹਾ।

ਅਸੀਂ ਇਸ ਮੁਹਿੰਮ ਵਿੱਚ ਹਰ ਪੰਜਾਬੀ ਉਹ ਭਾਵੇਂ ਕਿਸੇ ਧਰਮ ਨਾਲ ਸੰਬੰਧ ਰੱਖਦਾ ਹੋਵੇ। ਉਸ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜ ਕੇ ਮੈਂਬਰ ਬਣਾਇਆ ਜਾਵੇਗਾ। ਬਸ਼ਰਤੇ ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਿਆਰ ਕਰਦਾ ਹੋਵੇ। ਇਸ ਮੌਕੇ ਤੇ ਅਕਾਲੀ ਲੀਡਰਾਂ ਵੱਲੋਂ ਪੰਜ ਹਜ਼ਾਰ ਰਸੀਦ ਬੁਕਾ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਦਿੱਤੀਆਂ ਅਤੇ ਜਲਦੀ ਤੋਂ ਜਲਦੀ ਇਹਨਾਂ ਨੂੰ ਭਰ ਕੇ ਵਾਪਿਸ ਸੁਰਜੀਤ ਸਿੰਘ ਚੀਮਾ ਜਮਾਂ ਕਰਾਉਣ ਲਈ ਕਿਹਾ ਗਿਆ।