Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਗੈਸਟ ਫੈਕਲਟੀ ਦੀ ਭਰਤੀ ਲਈ ਉਮੀਦਵਾਰ 25 ਜੂਨ ਤੱਕ ਕਰ ਸਕਦੇ ਨੇ ਅਪਲਾਈ

ਗੈਸਟ ਫੈਕਲਟੀ ਦੀ ਭਰਤੀ ਲਈ ਉਮੀਦਵਾਰ 25 ਜੂਨ ਤੱਕ ਕਰ ਸਕਦੇ ਨੇ ਅਪਲਾਈ

ਜਲੰਧਰ,ਮੈਬਰ ਸਕੱਤਰ ਆਈ. ਐਮ.ਸੀ ਸਰਕਾਰੀ ਆਈ.ਟੀ.ਆਈ (ਇ) ਕਰਤਾਪਰੁ, ਕਾਲਾ ਬਾਹੀਆਂ ਜਲੰਧਰ ਨੇ ਦੱਸਿਆ ਕਿ ਇਸ ਸੈਸ਼ਨ 2025-26 ਲਈ ਆਰਜੀ ਤੌਰ ’ਤੇ ਸਰਫੇਸ ਆਰਾਨਾਮੈਂਨਟੈਸ਼ਨ ਤਕਨੀਕ (ਇੰਬ) ਲਈ 1 ਅਤੇ ਕੋਸਮਟੋਲਜੀ 1 ਅਸਾਮੀ ਲਈ ਗੈਸਟ ਫੈਕਲਟੀ ਇੰਸਟਰਕਟਰ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਪੱਕੀ ਸਰਕਾਰੀ ਨੌਕਰੀ ਨਾਲ ਕੋਈ ਸਬੰਧ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਚੁਣੇ ਗਏ ਉਮੀਦਵਾਰ ਨੂੰ 15000 ਰੁਪਏ ਪ੍ਰਤੀ ਮਹੀਨਾ ਮਾਣ ਭੇਟਾ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਉਮੀਦਵਾਰ ਆਪਣੀ ਵਿੱਦਿਅਕ ਯੋਗਤਾਵਾਂ ਅਤੇ ਤਜਰਬੇ ਦੇ ਅਸਲ ਸਰਟੀਫਿਕੇਟ ਸਮੇਤ ਤਸਦੀਕ ਸ਼ੁਦਾ ਕਾਪੀਆਂ ਪੇਸ਼ ਕਰਨਾ ਲਾਜ਼ਮੀ ਹੋਵੇਗਾ। ਯੋਗਤਾ ਅਤੇ ਤਜਰਬੇ ਸਬੰਧੀ ਜਾਣਕਾਰੀ ਲਈ ਵੈਬ-ਸਾਇਟ https//dgt.gov.in/cts_details ‘ਤੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਅਪਲਾਈ ਕਰਨ ਲਈ ਉਮੀਦਵਾਰ ਆਪਣੀ ਅਰਜ਼ੀ 25 ਜੂਨ 2025 ਤੱਕ ਡਾਕ ਰਾਹੀਂ ਜਾਂ ਸੰਸਥਾ ਦੀ ਏ-ਮੇਲ iti.kartarpur@yahoo.com ਰਾਹੀਂ/ਦਸਤੀ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੀ.ਆਈ.ਟੀ.ਐਸ ਯੋਗਤਾ ਰੱਖਣ ਵਾਲੇ ਉਮੀਦਵਾਰ ਨੂੰ ਪਹਿਲ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇੰਟਰਵਿਊ ਲਈ ਮਿਤੀ 2 ਜੁਲਾਈ 2025 ਨੂੰ ਸਵੇਰੇ 11.00 ਵਜੇ ਸਰਕਾਰੀ ਆਈ.ਟੀ.ਆਈ (ਇ) ਕਰਤਾਰਪੁਰ (ਕਿਸ਼ਨਗੜ ਰੋਡ) ਪਿੰਡ ਕਾਲਾ ਬਾਹੀਆਂ ਜਲੰਧਰ ਵਿਖੇ ਹੋਵੇਗੀ। ਉਮੀਦਵਾਰ ਨੂੰ ਕੋਈ ਟੀ.ਏ/ਡੀ.ਏ. ਨਹੀਂ ਦਿੱਤਾ ਜਾਵੇਗਾ। ਉਪਰੋਕਤ ਵਿੱਚ ਤਬਦੀਲੀ ਦਾ ਅਧਿਕਾਰ ਕੇਵਲ ਚੇਅਰਮੈਨ ਆਈ.ਐਮ.ਸੀ ਸਰਕਾਰੀ ਆਈ.ਟੀ.ਆਈ (ਇ) ਕਰਤਾਰਪੁਰ ਕਾਲਾ ਬਾਹੀਆਂ ਕੋਲ ਹੋਵੇਗਾ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98766-09912 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

——-