Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੌਸਮ ਵਿਭਾਗ ਦੇ ਅੰਕੜਿਆ ਅਨੁਸਾਰ ਚੰਡੀਗੜ੍ਹ ‘ਚ ਭਾਰੀ ਮੀਂਹ ਦਾ ਅਲਰਟ

ਮੌਸਮ ਵਿਭਾਗ ਦੇ ਅੰਕੜਿਆ ਅਨੁਸਾਰ ਚੰਡੀਗੜ੍ਹ ‘ਚ ਭਾਰੀ ਮੀਂਹ ਦਾ ਅਲਰਟ

ਪਿਛਲੇ ਕਈ ਦਿਨਾਂ ਤੋਂ ਤੇਜ਼ ਧੁੱਪ ਅਤੇ ਲਗਾਤਾਰ ਵੱਧ ਰਹੀ ਨਮੀ ਤੋਂ ਬਾਅਦ, ਮੌਸਮ ਵਿੱਚ ਅਚਾਨਕ ਬਦਲਾਅ ਆਇਆ ਅਤੇ ਪੂਰੇ ਸ਼ਹਿਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਇਸ ਬਾਰਿਸ਼ ਦੇ ਨਾਲ ਹੀ ਤਾਪਮਾਨ ਵਿੱਚ ਵੀ ਗਿਰਾਵਟ ਆਈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ। ਮੌਸਮ ਵਿਭਾਗ ਦੇ ਅੰਕੜਿਆ ਅਨੁਸਾਰ ਸੋਮਵਾਰ ਸ਼ਾਮ 5.30 ਵਜੇ ਤੋਂ ਲੈਕੇ ਮੰਗਲਾਰ ਸਵੇਰੇ 8.30 ਵਜੇ ਤੱਕ ਕੁਲ 2.5 ਮਿਲੀਮੀਟਰ ਮੀਂਹ ਰਿਕਾਰਡ ਕੀਤੀ ਗਈ। ਦੂਜੇ ਪਾਸੇ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ ਸੋਮਵਾਰ ਦੀ ਤੁਲਨਾ ਵਿੱਚ 2.5 ਡਿਗਰੀ ਸੈਲਸੀਅਸ ਘੱਟ ਰਿਹਾ। ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਔਸਤਨ ਤਾਪਮਾਨ 25 ਡਿਗਰੀ ਦਰਜ ਕੀਤਾ ਗਿਆ। ਹਲਕੇ ਮੀਂਹ ਦੇ ਚਲਦਿਆਂ ਮੌਸਮ ਸੁਹਾਵਨਾ ਹੋ ਗਿਆ ਅਤੇ ਲੋਕ ਆਪਣੇ ਘਰਾਂ ਵਿੱਚੋਂ ਨਿਕਲ ਕੇ ਪਾਰਕਾਂ, ਝੀਲਾਂ ਅਤੇ ਬਾਜਾਰਾਂ ਵਿੱਚ ਜਾਂਦੇ ਵੇਖੇ ਗਏ। ਦੱਸ ਦਈਏ ਕਿ ਇਸ ਵੇਲੇ ਸਕੂਲਾਂ ਵਿੱਚ ਛੁੱਟੀਆਂ ਚਲ ਰਹੀਆਂ ਹਨ, ਅਜਿਹੇ ਵਿੱਚ ਬੱਚਿਆਂ ਨੇ ਪਰਿਵਾਰਕ ਮੈਂਬਰਾਂ ਨਾਲ ਮੌਸਮ ਦਾ ਆਨੰਦ ਮਾਣਿਆ। ਇਸ ਦੌਰਾਨ ਲੋਕ ਸੁਖਨਾ ਲੇਕ ਉਤੇ ਵੀ ਮਸਤੀ ਕਰਦੇ ਨਜ਼ਰ ਆਏ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਤੱਕ ਅਸਮਾਨ ਵਿੱਚ ਬੱਦਲਵਾਈ ਰਹਿ ਸਕਦੀ ਹੈ ਅਤੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ, ਜਿਸ ਨਾਲ ਗਰਮੀ ਤੋਂ ਹੋਰ ਰਾਹਤ ਮਿਲਣ ਦੀ ਉਮੀਦ ਹੈ।