Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਕਮਲ ਕੌਰ ਭਾਬੀ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ

ਕਮਲ ਕੌਰ ਭਾਬੀ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ

ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ। ਇਸ ਰਿਪੋਰਟ ਵਿੱਚ ਕਈ ਸਨਸਨੀਖੇਜ ਖੁਲਾਸੇ ਹੋਏ ਹਨ। ਰਿਪੋਰਟ ਵਿੱਚ ਉਸਦੇ ਸਰੀਰਕ ਛੇੜਛਾੜ ਬਾਰੇ ਕੁਝ ਵੀ ਨਹੀਂ ਦੱਸਿਆ ਗਿਆ ਹੈ। ਜਦੋਂ ਕਿ ਰਿਪੋਰਟ ਵਿੱਚ ਮੌਤ ਦਾ ਮੁੱਖ ਕਾਰਨ ਗਲਾ ਘੁੱਟਣਾ ਲਿਖਿਆ ਗਿਆ ਹੈ। ਕੰਚਲ ਕੁਮਾਰੀ ਉਰਫ਼ ਕਮਲ ਕੌਰ ਦਾ ਪੋਸਟਮਾਰਟਮ 12 ਜੂਨ ਨੂੰ ਸਿਵਲ ਹਸਪਤਾਲ ਵਿੱਚ ਤਿੰਨ ਸਰਕਾਰੀ ਡਾਕਟਰਾਂ ਦੇ ਪੈਨਲ ਦੁਆਰਾ ਕੀਤਾ ਗਿਆ ਸੀ। ਜਿਸਦੀ ਰਿਪੋਰਟ ਆ ਗਈ ਹੈ। ਮੁੱਢਲੀ ਪੋਸਟਮਾਰਟਮ ਰਿਪੋਰਟ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਮ੍ਰਿਤਕਾ ਦੇ ਸਵੈਬ ਅਤੇ ਵਿਸੇਰਾ ਦੇ ਨਮੂਨੇ ਲੈ ਕੇ ਅਗਲੇਰੀ ਜਾਂਚ ਲਈ ਲੈਬ ਵਿੱਚ ਭੇਜ ਦਿੱਤੇ ਗਏ ਹਨ। ਇਸ ਰਿਪੋਰਟ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਮੌਤ ਦਾ ਮੁੱਖ ਕਾਰਨ ਗਲਾ ਘੁੱਟਣਾ ਹੈ। ਉਕਤ ਰਿਪੋਰਟ ਵਿੱਚ ਡਾਕਟਰੀ ਭਾਸ਼ਾ ਵਿੱਚ ਇਹ ਦਰਜ ਕੀਤਾ ਗਿਆ ਸੀ ਕਿ ਮ੍ਰਿਤਕਾ ਦੇ ਪੱਟ ਅਤੇ ਗੁਪਤ ਅੰਗ ਦੇ ਨੇੜੇ ਕੁਝ ਸ਼ੱਕੀ ਨਿਸ਼ਾਨ ਸਨ ਪਰ ਇਹ ਸਪੱਸ਼ਟ ਤੌਰ ‘ਤੇ ਨਹੀਂ ਲਿਖਿਆ ਗਿਆ ਸੀ ਕਿ ਉਹ ਨਿਸ਼ਾਨ ਸਰੀਰਕ ਛੇੜਛਾੜ ਕਾਰਨ ਹੋ ਸਕਦੇ ਹਨ ਜਾਂ ਨਹੀਂ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਕਹਿ ਰਹੇ ਹਨ ਕਿ ਮ੍ਰਿਤਕਾ ਦੇ ਸਵੈਬ ਅਤੇ ਵਿਸੇਰਾ ਦੇ ਨਮੂਨੇ ਫੋਰੈਂਸਿਕ ਲੈਬ ਵਿੱਚ ਭੇਜ ਦਿੱਤੇ ਗਏ ਹਨ, ਉਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਪਤਾ ਲੱਗੇਗਾ ਕਿ ਕਿਸੇ ਕਿਸਮ ਦਾ ਸਰੀਰਕ ਛੇੜਛਾੜ ਹੋਇਆ ਸੀ ਜਾਂ ਨਹੀਂ। ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋ ਅਤੇ ਉਸਦੇ ਸਾਥੀਆਂ ਨੇ ਗਲਾ ਘੁੱਟ ਕੇ ਕਮਲ ਕੌਰ ਦਾ ਕਤਲ ਕਰ ਦਿੱਤਾ ਸੀ।