Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਕਨਾਲ ਰੋਡ ‘ਤੇ ਲੁੱਕ ਵਿਛਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਵੀ ਕਿਹਾ

ਕਨਾਲ ਰੋਡ ‘ਤੇ ਲੁੱਕ ਵਿਛਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਵੀ ਕਿਹਾ

ਜਲੰਧਰ, ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਧੋਗੜੀ ਰੋਡ ’ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਅਤੇ ਅਸੁਵਿਧਾ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਧੋਗੜੀ ਰੋਡ ਨੂੰ ਬਰਸਾਤ ਤੋਂ ਪਹਿਲਾਂ ਵਾਹਨਾਂ ਦੀ ਆਵਾਜਾਈ ਯੋਗ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਹਦਾਇਤਾਂ ਦਾ ਉਦੇਸ਼ ਖਾਸ ਕਰਕੇ ਉਦਯੋਗਾਂ ਨੂੰ ਸੁਵਿਧਾ ਪ੍ਰਦਾਨ ਕਰਨਾ ਹੈ, ਜੋ ਕਿ ਸੁਚਾਰੂ ਸੰਪਰਕ ’ਤੇ ਬਹੁਤ ਜ਼ਿਆਦਾ ਨਿਰਭਰ ਕਰਦੇ ਹਨ।

ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਸ਼ਾਇਰੀ ਮਲਹੋਤਰਾ ਨੇ ਵੀਰਵਾਰ ਨੂੰ ਮੌਕੇ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੇ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਉਦਯੋਗਿਕ ਇਕਾਈਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਮੁੱਦੇ ਖਾਸ ਕਰ ਬਰਸਾਤ ਦੇ ਮੌਸਮ ਦੌਰਾਨ ਸੁਚਾਰੂ ਆਵਾਜਾਈ ਨਾਲ ਸਬੰਧਤ, ਨੂੰ ਹੱਲ ਕਰਨ ਲਈ ਵਚਨਬੱਧ ਹੈ।

ਐਸ.ਡੀ.ਐਮ. ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਧੋਗੜੀ ਸੜਕ ਨੂੰ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਉਣ ‘ਤੇ ਜ਼ੋਰ ਦਿੱਤਾ ਗਿਆ ਹੈ। ਇਹ ਸੜਕ ਸਰਫੇਸ ਵਾਟਰ ਪ੍ਰਾਜੈਕਟ ਅਧੀਨ ਪਾਣੀ ਸਪਲਾਈ ਪਾਈਪਲਾਈਨ ਲਈ ਪੁੱਟੀ ਗਈ ਸੀ, ਜੋ ਕਿ ਇਸ ਪਾਈਪਲਾਈਨ ਵਿਛਾਉਣ ਤੋਂ ਬਾਅਦ ਹੁਣ ਨਿਰਮਾਣ ਅਧੀਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਇਸ ਪ੍ਰਾਜੈਕਟ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਧੋਗੜੀ ਰੋਡ ਨੂੰ ਬਾਰਿਸ਼ਾਂ ਤੋਂ ਪਹਿਲਾਂ ਚਾਲੂ ਕੀਤਾ ਜਾ ਸਕੇ।