Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ
You are currently viewing ਪੰਜਾਬ ’ਚ ਘਰ ਬਣਾਉਣ ਵਾਲਿਆਂ ਲਈ ਵੱਡੀ ਮੁਸ਼ਕਿਲ ; ਸੂਬੇ ਭਰ ’ਚ ਬੰਦ ਹੋਏ ਇੱਟਾਂ ਦੇ ਭੱਠੇ !

ਪੰਜਾਬ ’ਚ ਘਰ ਬਣਾਉਣ ਵਾਲਿਆਂ ਲਈ ਵੱਡੀ ਮੁਸ਼ਕਿਲ ; ਸੂਬੇ ਭਰ ’ਚ ਬੰਦ ਹੋਏ ਇੱਟਾਂ ਦੇ ਭੱਠੇ !

ਸੂਬੇ ਭਰ ’ਚ ਪਹਿਲੀ ਵਾਰ 7 ਮਹੀਨਿਆਂ ਲਈ ਇੱਟਾਂ ਦੇ ਭੱਠੇ ਬੰਦ ਹੋ ਗਏ ਹਨ। ਮੌਸਮ ਤੇ ਕਾਰੋਬਾਰੀ ਮੁਸ਼ਕਿਲਾਂ ਦੇ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇੱਟਾਂ ਦੇ ਭੱਠੇ ਦੇ ਮਾਲਕਾਂ ਦਾ ਕਹਿਣਾ ਹੈ ਕਿ ਮੌਜੂਦਾ ਸਮੇਂ ਜਿੱਥੇ ਇੱਟਾਂ ਦਾ ਸੰਕਟ ਪੈਦਾ ਹੋ ਗਿਆ, ਉੱਥੇ ਨਾਲ ਹੀ ਇੱਟਾਂ ਦੇ ਭਾਅ ਵੀ ਅਸਮਾਨੀ ਚੜ ਗਏ ਹਨ। ਭੱਠਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸਰਕਾਰੀ ਨੀਤੀਆਂ ਕਾਰਨ ਵੀ ਭੱਠਾ ਮਾਲਕਾਂ ਦਾ ਉਦਯੋਗ ਪ੍ਰਭਾਵਿਤ ਹੋਇਆ ਹੈ। ਮਾਈਨਿੰਗ ਪਾਲਿਸੀ, ਜੀ.ਐਸ.ਟੀ ਦਰਾਂ ਦਾ ਵਾਧਾ, ਕੰਮ ਕਰਨ ਦੇ ਘੰਟਿਆਂ ’ਚ ਕਮੀ ਕਾਰਨ ਹੀ ਉਦਯੋਗ ਘਾਟੇ ‘ਚ ਜਾ ਰਿਹਾ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਵਾਤਾਵਰਨ ਬਚਾਉਣ ਲਈ ਐਨ.ਜੀ.ਟੀ ਦੇ ਇੱਕ ਮਾਮਲੇ ’ਚ ਭੱਠੇ 30 ਜੂਨ ਤੱਕ ਚਾਲੂ ਰੱਖਣ ਲਈ ਕਿਹਾ ਗਿਆ ਹੈ, ਪਰ ਪੰਜਾਬ ਲਈ ਅਜੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਕੇਵਲ ਰਾਜਸਥਾਨ ਸੂਬੇ ’ਚ ਲਾਗੂ ਹੋਇਆ ਹੈ। ਕਾਬਿਲੇਗੌਰ ਹੈ ਕਿ ਇੱਟਾ ਦੇ ਭੱਠੇ ਬੰਦ ਹੋਣ ਨਾਲ ਗਰੀਬਾਂ ਦੇ ਰੁਜ਼ਗਾਰ ਤੋਂ ਇਲਾਵਾ ਰੀਅਲ ਅਸਟੇਟ ਕਾਰੋਬਾਰ ’ਤੇ ਬੁਰਾ ਅਸਰ ਪਵੇਗਾ। ਇਨ੍ਹਾਂ ਹੀ ਨਹੀਂ ਪੈਦਾਵਾਰ ਘੱਟ ਹੋਵੇਗਾ ਜਿਸ ਕਾਰਨ ਮੰਗ ਵਧੇਗੀ ਜਿਸ ਤਾ ਨਤੀਜਾ ਇਹ ਹੋਵੇਗਾ ਕਿ ਕੀਮਤਾਂ ’ਚ ਭਾਰੀ ਉਛਾਲ ਦੇਖਣ ਨੂੰ ਮਿਲੇਗਾ।