Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਅੰਤਰਰਾਸ਼ਟਰੀ ਗਤਕਾ ਦਿਵਸ” ਤੇ ਛੋਟੇ ਛੋਟੇ ਬੱਚਿਆਂ ਨੇ ਵਿਖਾਏ ਗੱਤਕੇ ਦੇ ਹੈਰਾਨੀ ਜਨਕ ਕਰਤੱਵ

ਅੰਤਰਰਾਸ਼ਟਰੀ ਗਤਕਾ ਦਿਵਸ” ਤੇ ਛੋਟੇ ਛੋਟੇ ਬੱਚਿਆਂ ਨੇ ਵਿਖਾਏ ਗੱਤਕੇ ਦੇ ਹੈਰਾਨੀ ਜਨਕ ਕਰਤੱਵ

ਜਲੰਧਰ, ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੰਤਰਰਾਸ਼ਟਰੀ ਗਤਕਾ ਦਿਵਸ ਤੇ ਜਲੰਧਰ ਦੀ ਸਿਰਮੋਰ ਸੰਸਥਾ” ਸਿੱਖ ਤਾਲਮੇਲ ਕਮੇਟੀ” ਵੱਲੋਂ ਆਪਣੇ ਮੁੱਖ ਦਫਤਰ, ਪੁੱਲੀ ਅਲੀ ਮੁਹੱਲਾ ਵਿਖੇ ਸਰਦਾਰ ਪਾਰਸ ਸਿੰਘ ਦੀ ਅਗਵਾਈ ਵਾਲੀ ਯੋਧਾ ਵੀਰ ਗਤਕਾ ਅਖਾੜੇ ਦੇ ਬੱਚਿਆਂ ਵੱਲੋਂ ਗਤਕੇ ਦੇ ਹੈਰਾਨੀਜਨਕ ਪ੍ਰਦਰਸ਼ਨ ਕੀਤੇ ਗਏ। ਛੋਟੇ ਛੋਟੇ ਬੱਚਿਆਂ ਦਾ ਰੋਂਗਟੇ ਖੜੇ ਕਰਨ ਵਾਲਾ ਪ੍ਰਦਰਸ਼ਨ ਦੇਖ ਕੇ ਸੰਗਤਾਂ ਅਸ਼ ਅਸ਼ ਕਰ ਉੱਠੀਆਂ। ਬਹਾਦਰੀ ਭਰੇ ਅਤੇ ਹੈਰਤ ਅੰਗੇਜ਼ ਕਰਤਵਾ ਨੇ ਸੰਗਤਾਂ ਦਾ ਮਨ ਮੋਹ ਲਿਆ। ਗਤਕੇ ਦੇ ਨਾਲ ਨਾਲ ਸ਼ਹੀਦਾਂ ਦੀਆਂ ਬਹਾਦਰੀ ਭਰੀਆਂ ਵਾਰਾਂ ਵੀ ਚੱਲ ਰਹੀਆਂ ਸਨ। ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਗਤਕੇ ਦੇ ਜੌਹਰ ਦਿਖਾਏ ਗਏ। ਇਸ ਮੌਕੇ ਬੋਲਦਿਆਂ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ , ਨੇ ਕਿਹਾ ਕਿ ਅੰਤਰਰਾਸ਼ਟਰੀ ਗਤਕਾ ਦਿਵਸ ਤੇ ਗਤਕਾ ਅਖਾੜਾ ਲਾ ਕੇ ਅਸੀਂ ਹਰ ਗੁਰਸਿੱਖ ਵੀਰ, ਭੈਣਾਂ ਤੇ ਬੱਚਿਆਂ ਨੂੰ ਇਹ ਸੁਨੇਹਾ ਦੇਣਾ ਚਾਹੁੰਦੇ ਹਾਂ। ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਇਹ ਮਾਰਸ਼ਲ ਆਰਟ ਗੁੜਤੀ ਵਿੱਚ ਬਖਸ਼ੀ ਹੈ। ਹਰ ਗੁਰਸਿੱਖ ਨੂੰ ਇਹ ਮਾਰਸ਼ਲ ਆਰਟ ਸਿੱਖ ਕੇ ਸਵੈ ਰੱਖਿਅਕ ਬਣਨਾ ਚਾਹੀਦਾ ਹੈ ।

ਗਤਕਾ ਸਿੱਖ ਕੇ ਅਸੀਂ ਨਾ ਕੇਵਲ ਆਪਣੇ ਸ਼ਰੀਰ ਬਲਕਿ ਮਾਨਸਿਕ ਪੱਖੋਂ ਵੀ ਤੰਦਰੁਸਤ ਰਹੇ ਸਕਦੇ ਹਾਂ ।ਉਹਨਾਂ ਨਾਲ ਇਹ ਵੀ ਕਿਹਾ। ਕਿ ਅੱਜ ਸਮੇਂ ਦੀ ਲੋੜ ਹੈ ਕਿ ਹਰ ਸਿੱਖ ਨੂੰ ਗਤਕਾ ਸਿਖ ਕੇ ਸ਼ਸਤਰਧਾਰੀ ਹੋਣਾ ਚਾਹੀਦਾ ਹੈ। ਇਸ ਮੌਕੇ ਤੇ ਸ਼੍ਰੀ ਅੰਮ੍ਰਿਤਸਰ ਤੋਂ ਆਈ ਪਾਰਸ ਸਿੰਘ ਦੀ ਅਗਵਾਈ ਵਾਲੀ ਸਮੁੱਚੀ ਟੀਮ ਦੇ ਮੈਂਬਰਾਂ ਨੂੰ ਸਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਅਤੇ ਬੱਚਿਆਂ ਨੂੰ ਖਾਣ ਪੀਣ ਦੇ ਪਦਾਰਥ ਵੀ ਦਿੱਤੇ ਗਏ। ਇਸ ਮੌਕੇ ਤੇ ਵਿਸ਼ੇਸ਼ ਰੂਪ ਵਿੱਚ ਕੌਂਸਲਰ ਪਰਮਜੋਤ ਸਿੰਘ(ਸ਼ੈਰੀ ਚੱਡਾ), ਪਰਮਪ੍ਰੀਤ ਸਿੰਘ ਬਿੱਟੀ, ਹਰਜੋਤ ਸਿੰਘ ਲੱਕੀ ਪਹੁੰਚੇ ,ਨੇ ਸਿੱਖ ਤਾਲਮੇਲ ਕਮੇਟੀ ਵੱਲੋਂ ਸਿੱਖੀ ਕਾਰਜ ਲਈ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਗਾ ਕੀਤੀ, ਅਤੇ ਆਸ ਪ੍ਰਗਟ ਕੀਤੀ ਕਿ ਸਿੱਖ ਤਾਲਮੇਲ ਕਮੇਟੀ ਹਮੇਸ਼ਾ ਸਿੱਖੀ ਕਾਰਜਾਂ ਲਈ ਇਸੇ ਤਰ੍ਹਾਂ ਅੱਗੋਂ ਵੀ ਸੇਵਾ ਕਰਦੀ ਰਹੇਗੀ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ (ਕਾਲੀਆ ਕਾਲੋਨੀ), ਸੁਖਜੀਤ ਸਿੰਘ, ਸੰਦੀਪ ਸਿੰਘ , ਪਰਜਿੰਦਰ ਸਿੰਘ, ਅਮਨਦੀਪ ਸਿੰਘ ਬੱਗਾ, ਪਰਮਵੀਰ ਸਿੰਘ ਪਿੰਕਾ,ਹਰਜੋਤ ਸਿੰਘ ਲੱਕੀ,ਗੁਰਵਿੰਦਰ ਸਿੰਘ ਸਿੱਧੂ ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਵਿੱਕੀ ਸਿੰਘ ਖਾਲਸਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ , ਪਲਵਿੰਦਰ ਸਿੰਘ ਬਾਬਾ, ਮਨਵਿੰਦਰ ਸਿੰਘ ਭਾਟੀਆ , ਤਰਲੋਚਨ ਸਿੰਘ ਭਸੀਨ ਆਦੀ ਹਾਜ਼ਰ ਸਨ ।