Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੀ.ਐਸ.ਪੀ.ਸੀ.ਐਲ ਨੂੰ ਸ਼ਹਿਰ ’ਚ ਲਟਕਦੀਆਂ ਤੇ ਗੈਰ ਵਰਤੋਂ ਯੋਗ ਤਾਰਾਂ ਤੁਰੰਤ ਹਟਾਉਣ ਦੇ ਨਿਰਦੇਸ਼

ਜਲੰਧਰ, ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਦੀ ਦਿੱਖ ਸੰਵਾਰਨ ਦੀ ਦਿਸ਼ਾ ਵਿੱਚ ਮਹੱਤਵਪੂਰਣ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਟੈਲੀਕਾਮ ਅਤੇ ਇੰਟਰਨੈੱਟ ਦੀ ਸਹੂਲਤ ਮੁਹੱਈਆ ਕਰਵਾਉਣ ਵਾਲਿਆਂ ਸਮੇਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਪੂਰੇ ਸ਼ਹਿਰ ਵਿੱਚ ਲਟਕਦੀਆਂ, ਗੈਰ-ਵਰਤੋਂ ਯੋਗ ਅਤੇ ਖ਼ਰਾਬ ਤਾਰਾਂ ਤੁਰੰਤ ਹਟਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਪਵਿੱਤਰ ਚਿੰਤਪੁਰਨੀ ਮੰਦਿਰ ਪੁਰਾਣਾ, ਰੇਲਵੇ ਰੋਡ ਤੋਂ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਕੀਤੀ ਜਾਵੇ ਅਤੇ ਇਸ ਪ੍ਰਾਜੈਕਟ ਦੀ ਸਫ਼ਲਤਾ ਤੋਂ ਬਾਅਦ ਇਸ ਨੂੰ ਪੂਰੇ ਸ਼ਹਿਰ ਵਿੱਚ ਅਪਣਾਇਆ ਜਾਵੇ।

ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਨਿਰੀਖਣ ਦੇ ਆਧਾਰ ’ਤੇ ਡਾ. ਅਗਰਵਾਲ ਕਿਹਾ ਕਿ ਮੰਦਿਰ ਦੇ ਸਾਹਮਣੇ ਅਤੇ ਆਲੇ-ਦੁਆਲੇ ਵੱਡੀ ਗਿਣਤੀ ਤਾਰਾਂ ਉਲਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਢਿੱਲੀਆਂ ਅਤੇ ਲਟਕਦੀਆਂ ਤਾਰਾਂ ਖਾਸ ਕਰਕੇ ਬਰਸਾਤ ਅਤੇ ਹਨੇਰੀ-ਤੂਫ਼ਾਨ ਦੇ ਸਮੇਂ ਖ਼ਤਰਾ ਪੈਦਾ ਕਰਦੀਆਂ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਅਜਿਹੀਆਂ ਲਟਕਦੀਆਂ ਤਾਰਾਂ ਖਾਸ ਕਰ ਬੱਚਿਆਂ ਅਤੇ ਬਜ਼ੁਰਗਾਂ ਲਈ ਬਹੁਤ ਖਤਰਨਾਕ ਹੋ ਸਕਦੀਆਂ ਹਨ।