Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਜਲੰਧਰ ’ਚ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗੀ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’: ਮੋਹਿੰਦਰ ਭਗਤ

ਜਲੰਧਰ, ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਜਲੰਧਰ ਵਿਖੇ ਇਕ ਹਫ਼ਤੇ ਦੇ ਵਿੱਚ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’ ਦਾ ਕੰਮ ਸ਼ੁਰੂ ਹੋ ਜਾਵੇਗਾ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਰਣਦੀਪ ਸਿੰਘ ਹੀਰ ਵੀ ਮੌਜੂਦ ਸਨ, ਨੇ ਅੱਜ ਸਬ ਰਜਿਸਟਰਾਰ ਦਫ਼ਤਰ ਵਿਖੇ ਪ੍ਰਾਜੈਕਟ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੀਆਂ ਹਦਾਇਤਾਂ ਕੀਤੀਆਂ।

 

ਇਸ ਨੂੰ ਕ੍ਰਾਂਤੀਕਾਰੀ ਕਦਮ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਵੀਂ ਪ੍ਰਣਾਲੀ ਲੋਕਾਂ ਨੂੰ ਬਹੁਤੇ ਦਫ਼ਤਰਾਂ ਵਿੱਚ ਜਾਣ ਅਤੇ ਏਜੰਟਾਂ ਤੇ ਵਿਚੋਲਿਆਂ ਤੋਂ ਛੁਟਕਾਰਾ ਦੁਆਏਗੀ। ਉਨ੍ਹਾਂ ਕਿਹਾ ਕਿ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਲਿਆਂਦਾ ਗਿਆ ਇਹ ਸੁਧਾਰ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਸਮੁੱਚੀ ਪ੍ਰਕਿਰਿਆ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਤੱਕ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ, ਜਿਸ ਨਾਲ ਬੇਲੋੜੀ ਦੇਰੀ ਤੋਂ ਨਿਜਾਤ ਮਿਲੇਗੀ ਅਤੇ ਹੋਰ ਪਾਰਦਰਸ਼ਤਾ ਆਵੇਗੀ।