Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਗੈਰ-ਵਰਤੋਂ ਯੋਗ ਅਤੇ ਖ਼ਰਾਬ ਤਾਰਾਂ ਤੁਰੰਤ ਹਟਾਉਣ ਦੀ ਹਦਾਇਤ ਕੀਤੀ: . ਹਿਮਾਂਸ਼ੂ ਅਗਰਵਾਲ

ਗੈਰ-ਵਰਤੋਂ ਯੋਗ ਅਤੇ ਖ਼ਰਾਬ ਤਾਰਾਂ ਤੁਰੰਤ ਹਟਾਉਣ ਦੀ ਹਦਾਇਤ ਕੀਤੀ: . ਹਿਮਾਂਸ਼ੂ ਅਗਰਵਾਲ

ਜਲੰਧਰ, ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਦੀ ਦਿੱਖ ਸੰਵਾਰਨ ਦੀ ਦਿਸ਼ਾ ਵਿੱਚ ਮਹੱਤਵਪੂਰਣ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਟੈਲੀਕਾਮ ਅਤੇ ਇੰਟਰਨੈੱਟ ਦੀ ਸਹੂਲਤ ਮੁਹੱਈਆ ਕਰਵਾਉਣ ਵਾਲਿਆਂ ਸਮੇਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਪੂਰੇ ਸ਼ਹਿਰ ਵਿੱਚ ਲਟਕਦੀਆਂ, ਗੈਰ-ਵਰਤੋਂ ਯੋਗ ਅਤੇ ਖ਼ਰਾਬ ਤਾਰਾਂ ਤੁਰੰਤ ਹਟਾਉਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ., ਬੀ.ਐਸ.ਐਨ.ਐਲ. ਅਤੇ ਇੰਟਰਨੈੱਟ ਸਹੂਲਤ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਨੂੰ ਸਾਂਝੇ ਤੌਰ ’ਤੇ ਇਸ ਮਸਲੇ ਦੇ ਹੱਲ ਲਈ ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਟੀਮਾਂ ਨੂੰ ਹਦਾਇਤ ਕੀਤੀ ਕਿ ਕਾਰਜਸ਼ੀਲ ਅਤੇ ਗੈਰ ਕਾਰਜਸ਼ੀਲ ਤਾਰਾਂ ਦੀ ਪਹਿਚਾਣ ਕਰਕੇ ਇਨ੍ਹਾਂ ਦੀ ਨਿਸ਼ਾਨਦੇਹੀ ਕਰਨ ਤੋਂ ਇਲਾਵਾ ਖ਼ਰਾਬ ਤਾਰਾਂ ਦੀ ਫੌਰੀ ਮੁਰੰਮਤ ਕੀਤੀ ਜਾਵੇ ਜਾਂ ਇਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ।