Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਨੀਲੇ ਡਰੱਮ ਚੋਂ ਮਿਲੀ ਲਾਸ਼ ਦੀ ਗੁਥੀ ਸੁਲਝੀ, ਮਹਿਲਾ ਸਣੇ 6 ਮਲਜ਼ਮ ਕਾਬੂ

ਨੀਲੇ ਡਰੱਮ ਚੋਂ ਮਿਲੀ ਲਾਸ਼ ਦੀ ਗੁਥੀ ਸੁਲਝੀ, ਮਹਿਲਾ ਸਣੇ 6 ਮਲਜ਼ਮ ਕਾਬੂ

ਲੁਧਿਆਣਾ ਦੇ ਗਿਆਸਪੁਰਾ ਚੌਂਕ ਨੇੜੇ ਨੀਲੇ ਡਰੱਮ ਦੇ ਵਿੱਚ ਬਰਾਮਦ ਹੋਈ ਲਾਸ਼ ਦੇ ਮਾਮਲੇ ਨੂੰ ਪੁਲਿਸ ਨੇ 36 ਘੰਟੇ ਦੇ ਵਿੱਚ ਸੁਲਝਾ ਲਿਆ ਹੈ। ਮਾਮਲੇ ਦੇ ਵਿੱਚ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿੱਚੋਂ ਇੱਕ ਮਹਿਲਾ ਅਤੇ 2 ਨਬਾਲਿਗ ਵੀ ਸ਼ਾਮਿਲ ਹਨ। ਮਾਮਲੇ ਦੇ ਵਿੱਚ ਪੁਲਿਸ ਨੇ ਖੁਲਾਸੇ ਕਰਦੇ ਹੋਏ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਮਨੋਜ ਚੌਧਰੀ ਵਜੋਂ ਹੋਈ ਜਦੋਂ ਕੇ ਡਿਵੀਜ਼ਨ ਨੰਬਰ 6 ਅਧੀਨ ਮਾਮਲਾ ਦਰਜ ਕੀਤਾ ਸੀ। ਕਾਤਲਾਂ ਵਿੱਚ ਊਸ਼ਾ, ਵਿਸ਼ਾਲ ਅਤੇ ਜੈਵੀਰ ਦੇ ਨਾਲ ਹੋਰ 3 ਸਾਥੀ ਸ਼ਾਮਿਲ ਸਨ। ਜਾਣਕਾਰੀ ਸਾਂਝੀ ਕਰਦੇ ਹੋਏ ਪੁਲਿਸ ਦੇ ਸੀਨੀਅਰ ਅਫਸਰ ਨੇ ਦੱਸਿਆ ਕਿ ਇਹ ਆਪਸ ਦੇ ਵਿੱਚ ਬੈਠ ਕੇ ਪਾਰਟੀ ਕਰ ਰਹੇ ਸਨ। ਇਨ੍ਹਾਂ ਵੱਲੋਂ ਸ਼ਰਾਬ ਦਾ ਸੇਵਨ ਵੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਆਪਸ ਦੇ ਵਿੱਚ ਬਹਿਸਬਾਜ਼ੀ ਹੋ ਗਈ। ਜਿਸ ਤੋਂ ਬਾਅਦ ਮਨੋਜ ਚੌਧਰੀ ਦਾ ਕਤਲ ਕਰ ਦਿੱਤਾ ਗਿਆ। ਉਸ ਤੋਂ ਬਾਅਦ ਲਾਸ਼ ਨੂੰ ਖੁਰਦਪੁਰਦ ਕਰਨ ਦੇ ਲਈ ਰਸੀਆ ਨਾਲ ਬੰਨ ਦਿੱਤਾ ਗਿਆ ਅਤੇ ਫਿਰ ਇੱਕ ਨੀਲੇ ਡਰੰਮ ਦੇ ਵਿੱਚ ਪਾ ਕੇ ਲਾਸ਼ ਨੂੰ ਡਰੱਮ ਵਿੱਚ ਸੁੱਟ ਦਿੱਤਾ। ਜਿਸ ਤੋਂ ਬਾਅਦ ਇਸ ਬਾਰੇ ਜਾਣਕਾਰੀ ਮਿਲੀ ਅਤੇ ਪੁਲਿਸ ਵੱਲੋਂ ਬੜੀ ਹੀ ਡੁੰਘਾਈ ਦੇ ਨਾਲ ਜਾਂਚ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਨੰਬਰ ਸੇਫ ਸਿਟੀ ਦੇ ਤਹਿਤ ਲਗਾਏ ਗਏ ਕੈਮਰਿਆਂ ਦੀ ਜਾਂਚ ਕਰਨ ਤੋਂ ਬਾਅਦ ਇਸ ਦੀ ਫੁਟੇਜ ਉਨ੍ਹਾਂ ਦੇ ਹੱਥ ਲੱਗੀ। ਜਿਸ ਦੇ ਅਧਾਰ ‘ਤੇ ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਲਾਸ਼ ਨੂੰ ਟਿਕਾਣੇ ਲਾਉਣ ਦੇ ਲਈ ਇਨ੍ਹਾਂ ਵੱਲੋਂ ਇੱਕ ਈ-ਰਿਕਸ਼ਾ ਦਾ ਇਸਤੇਮਾਲ ਵੀ ਕੀਤਾ ਗਿਆ ਸੀ।ਹਾਲਾਂਕਿ ਉਸ ਨੂੰ ਇਹ ਪਤਾ ਨਹੀਂ ਸੀ ਕਿ ਇਸ ਡਰੱਮ ਦੇ ਵਿੱਚ ਲਾਸ਼ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਨੇ ਉਸ ਨੂੰ ਕੋਈ ਵੇਸਟ ਸਮੱਗਰੀ ਹੋਣ ਦਾ ਹਵਾਲਾ ਦੇ ਕੇ ਪੈਸੇ ਦੇ ਕੇ ਉਸ ਨੂੰ ਡੰਪ ਤੱਕ ਲੈ ਕੇ ਗਏ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਕਤਲ ਕਰਨ ਦੇ ਕਾਰਨਾਂ ਦਾ ਤਾਂ ਪਤਾ ਨਹੀਂ ਲੱਗ ਸਕਿਆ ਹੈ ਪਰ ਪੁਲਿਸ ਇਸ ਦੀ ਹੋਰ ਡੁੰਘਾਈ ਦੇ ਨਾਲ ਤਫਤੀਸ਼ ਕਰ ਰਹੀ ਹੈ।