Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਹੁਣ ਵਟਸਐਪ ਅਤੇ ਮਿਸਡ ਕਾਲ ਰਾਹੀਂ ਵੀ ਦਰਜ ਕਰਵਾਈ ਜਾ ਸਕਦੀ ਹੈ ਬਿਜਲੀ ਸਬੰਧੀ ਸ਼ਿਕਾਇਤ

ਜਲੰਧਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਿਜਲੀ ਖ਼ਪਤਕਾਰਾਂ ਦੀ ਸਹੂਲਤ ਲਈ ਸ਼ਿਕਾਇਤ ਕੇਂਦਰਾਂ ਦੇ ਨੰਬਰ ਤੋਂ ਇਲਾਵਾ ਹੋਰ ਹੈਲਪ ਲਾਈਨ ਨੰਬਰ ਸਾਂਝੇ ਕਰਦਿਆਂ ਦੱਸਿਆ ਕਿ ਬਿਜਲੀ ਖਪਤਕਾਰ ਵਟਸਐਪ ਅਤੇ ਮਿਸਡ ਕਾਲ ਰਾਹੀਂ ਵੀ ਬਿਜਲੀ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਡਾ. ਅਗਰਵਾਲ ਨੇ ਦੱਸਿਆ ਕਿ ਖਪਤਕਾਰ ਟੋਲ ਫ੍ਰੀ ਨੰਬਰ 1912 ’ਤੇ ਪਹਿਲੀ ਵਾਰ ਕਾਲ ਰਾਹੀਂ/ਉਸ ਤੋਂ ਬਾਅਦ ਐਸ.ਐਮ.ਐਸ. ਰਾਹੀਂ ‘ਨੋ ਸਪਲਾਈ’ ਲਿਖ ਕੇ ਸ਼ਿਕਾਇਤ ਕਰ ਸਕਦੇ ਹਨ। ਇਸੇ ਤਰ੍ਹਾਂ ਪੀ.ਐਸ.ਪੀ.ਸੀ.ਐੱਲ. ਕੰਜ਼ਿਊਮਰ ਸਰਵਿਸ ਐਪ ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਜਾਂ ਫਿਰ ਟੋਲ ਫ੍ਰੀ ਨੰਬਰ 1800-180-1512 ’ਤੇ ਮਿਸਡ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਖਪਤਕਾਰ 96461-01912 ’ਤੇ ਵਟਸਐਪ ਵੀ ਕਰ ਸਕਦੇ ਹਨ। ਇਸ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਦੇ ਸੋਸ਼ਲ ਮੀਡੀਆ ਪਲੇਟਫਾਰਮ fb.com/pspclpb, twitter.com/PSPCLPb, Instagram.com/PSPCLPb ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਅਤੇ ਖਪਤਕਾਰਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਸਨ।