Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਘਰ ਦੀ ਛੱਤ ,12 ਸਾਲਾਂ ਬੱਚੀ ਦੀ ਹੋਈ ਮੌਤ

ਲੁਧਿਆਣਾ ਦੇ ਅੰਬੇਡਕਰ ਨਗਰ ਇਲਾਕੇ ਦੇ ਰਹਿਣ ਵਾਲੇ ਪਰਿਵਾਰ ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਸੁੱਤੇ ਪਰਿਵਾਰ ‘ਤੇ ਘਰ ਦੀ ਛੱਤ ਡਿੱਗ ਗਈ। ਇਸੇ ਹਾਦਸੇ ਦੌਰਾਨ 12 ਸਾਲਾਂ ਕੋਮਲਪ੍ਰੀਤ ਨਾਮਕ ਲੜਕੀ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਗਰੀਬ ਪਰਿਵਾਰ ਹੈ ਅਤੇ ਬਾਰਿਸ਼ਾਂ ਦੇ ਇਸ ਮੌਸਮ ਦੌਰਾਨ ਸਲਾਵ ਹੋਣ ਕਾਰਨ ਛੱਤ ਡਿੱਗੀ ਹੈ। ਉਧਰ ਪਰਿਵਾਰ ਨੇ ਜਿੱਥੇ ਸਰਕਾਰ ਤੋਂ ਮਾਲੀ ਸਹਾਇਤਾ ਦੀ ਮੰਗ ਕੀਤੀ ਹੈ ਤਾਂ ਉੱਥੇ ਹੀ ਉਹਨਾਂ ਕਿਹਾ ਕਿ ਉਹਨਾਂ ਦੇ ਪਰਿਵਾਰ ਦਾ ਇੱਕ ਮੈਂਬਰ ਚਲਾ ਗਿਆ। ਉਧਰ ਪਰਿਵਾਰਿਕ ਮੈਂਬਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੀ ਰਾਤ ਦੀ ਘਟਨਾ ਹੈ ਜਦੋਂ ਬੈਡ ‘ਤੇ ਪਰਿਵਾਰ ਸੁੱਤਾ ਹੋਇਆ ਸੀ। ਇਸੇ ਦੌਰਾਨ ਛੱਤ ਖਸਤਾ ਹਾਲਤ ‘ਚ ਹੋਣ ਕਾਰਨ ਪਰਿਵਾਰ ‘ਤੇ ਡਿੱਗ ਪਈ ਅਤੇ ਤਿੰਨ ਮੈਂਬਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਅਤੇ ਇੱਕ 12 ਸਾਲਾਂ ਬੱਚੀ ਦੀ ਮੌਤ ਹੋ ਗਈ। ਉਹਨਾਂ ਕਿਹਾ ਕਿ ਪਰਿਵਾਰ ‘ਤੇ ਜਿੱਥੇ ਦੁੱਖਾਂ ਦਾ ਪਹਾੜ ਡਿੱਗਿਆ ਹੈ ਤਾਂ ਉੱਥੇ ਹੀ ਉਨਾਂ ਸੂਬਾ ਸਰਕਾਰ ਤੋਂ ਮਾਲੀ ਸਹਾਇਤਾ ਦੀ ਵੀ ਮੰਗ ਕੀਤੀ।