Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਦਾ ਮਿਲੇਗਾ ਲਾਭ : ਕਰਨੈਲ ਸੰਤੋਖਪੁਰੀ

4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਦਾ ਮਿਲੇਗਾ ਲਾਭ : ਕਰਨੈਲ ਸੰਤੋਖਪੁਰੀ

ਜਲੰਧਰ, ਹਮਸਫ਼ਰ ਯੂਥ ਕਲੱਬ ਅਤੇ ਹਮਸਫ਼ਰ ਰੈੱਡ ਰਿਬਨ ਯੂਥ ਕਲੱਬ ਦੇ ਪ੍ਰਧਾਨ ਅਤੇ ਮੁੱਖ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਆਪਣੀ ਧੀ ਸੋਹਾਂਗਣੀ ਦੇ ਜਨਮਦਿਨ ‘ਤੇ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਡੀ.ਐਸ.ਐਸ.ਓ. ਅਧੀਨ ਬੁਢਾਪਾ, ਵਿਧਵਾ, ਅਪਾਹਜ, ਆਸ਼ਰਿਤਾਂ ਅਤੇ ਡੀ.ਸੀ.ਪੀ.ਓ. ਦੁਆਰਾ ਚਲਾਏ ਜਾ ਰਹੇ 18 ਸਾਲ ਤੋਂ ਘੱਟ ਉਮਰ ਦੇ ਆਸ਼ਰਿਤ ਬੱਚਿਆਂ ਲਈ 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਸਕੀਮ ਬਾਰੇ ਜਾਗਰੂਕਤਾ ਫੈਲਾਉਂਦੇ ਹੋਏ, ਲਾਭਪਾਤਰੀਆਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਕਲੱਬ ਡਾਇਰੈਕਟਰ ਪੂਨਮ ਭਾਟੀਆ ਦੁਆਰਾ ਸ਼ੁਰੂ ਕੀਤੀ ਗਈ। ਭਾਟੀਆ ਨੇ ਦੱਸਿਆ ਕਿ ਮੇਰੀ ਧੀ ਸੋਹਾਂਗਣੀ ਦੇ 5ਵੇਂ ਜਨਮਦਿਨ ‘ਤੇ, ਕੁਸ਼ਟ ਆਸ਼ਰਮ, ਅਪੰਗ ਆਸ਼ਰਮ, ਪਿੰਗਲਾ ਘਰ ਵਿੱਚ ਸਰਕਾਰੀ ਪੈਨਸ਼ਨਾਂ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਇਸੇ ਤਰ੍ਹਾਂ, ਸਮਾਜ ਸੇਵਕ ਕਰਨਲ ਸੰਤੋਖਪੁਰੀ ਨੇ ਦੱਸਿਆ ਕਿ ਅਗਲਾ ਕੈਂਪ ਮਾਨਯੋਗ ਤਰਸੇਮ ਕਪੂਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਪਾਹਜ ਆਸ਼ਰਮ ਵਿੱਚ ਇਹ ਕੈਂਪ ਲਗਾਇਆ ਜਾਵੇਗਾ।
ਇਸ ਤੋਂ ਬਾਅਦ, ਸਰਕਾਰੀ ਯੋਜਨਾਵਾਂ ਅਧੀਨ ਜਲੰਧਰ ਵਿੱਚ ਪਿੰਗਲਾ ਘਰ, ਯੂਨੀਕ ਹੋਮ ਅਤੇ ਸੀਨੀਅਰ ਸਿਟੀਜ਼ਨ ਹੋਮ ਵਿਖੇ ਪੈਨਸ਼ਨਾਂ ਨਾਲ ਸਬੰਧਤ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।