Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਲੈਂਡ ਪੂਲਿੰਗ ਨੀਤੀ ਵਿਰੁੱਧ ਹਰ ਤਰ੍ਹਾਂ ਦੀ ਕਾਨੂੰਨੀ ਲੜਾਈ ਲੜਾਂਗੇ

ਲੈਂਡ ਪੂਲਿੰਗ ਨੀਤੀ ਵਿਰੁੱਧ ਹਰ ਤਰ੍ਹਾਂ ਦੀ ਕਾਨੂੰਨੀ ਲੜਾਈ ਲੜਾਂਗੇ

ਐਡਵੋਕੇਟਸ ਫਾਰ ਫਾਰਮਰਜ ਐਂਡ ਲੇਬਰਰਜ, ਜਲੰਧਰ ਦੀ ਇੱਕ ਹੰਗਾਮੀ ਮੀਟਿੰਗ ਪ੍ਰਧਾਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਰਵਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਵੱਲੋ ਜੋ ਲੈਂਡ ਪੂਲਿੰਗ ਨੀਤੀ ਲਾਗੂ ਕੀਤੀ ਜਾ ਰਹੀ ਹੈ ਅਤੇ ਕਿਸਾਨਾ ਤੋਂ ਜਮੀਨ ਖੋਹ ਕੇ ਸਰਕਾਰ ਵੱਡੇ- ਵੱਡੇ ਕਾਰਪੋਰੇਟਰਾਂ ਦੇ ਹਵਾਲੇ ਕਰਨਾ ਚਾਹੁਂਦੀ ਹੈ, ਇਸਦਾ ਸਾਡੀ ਸੰਸਥਾ ਡੱਟ ਕੇ ਵਿਰੋਧ ਕਰੇਗੀ ਅਤੇ ਕਿਸਾਨਾ ਦੇ ਹੱਕਾਂ ਅਤੇ ਹਿੱਤਾਂ ਤੇ ਸਰਕਾਰ ਵੱਲੋ ਡਾਕਾ ਨਹੀ ਵੱਜਣ ਦਿੱਤਾ ਜਾਵੇਗਾ।

ਇਸ ਮੋਕੇ ਪ੍ਰਧਾਨ ਗੁਰਜੀਤ ਸਿੰਘ ਕਾਹਲੌਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟਰ ਪੱਖੀ ਸਰਕਾਰ ਹੈ ਅਤੇ ਜਿੰਨੇ ਵੀ ਕਾਨੂੰਨ ਬਣਾਏ ਜਾ ਰਹੇ ਹਨ, ਉਹ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁਂਚਾਉਣ ਵਾਲੇ ਹਨ। ਇਸ ਲਈ ਕਿਸਾਨ, ਮਜਦੂਰ ਅਤੇ ਸਾਡਾ ਵਕੀਲ ਭਾਈਚਾਰਾ ਕੇਂਦਰ ਸਰਕਾਰ ਦੇ ਖਿਲਾਫ 9 ਜੁਲਾਈ ਨੂੰ ਹੜਤਾਲ ਕਰਕੇ ਜਵਾਬ ਦੇ ਰਹੇ ਹਨ। ਸੰਸਥਾ ਦੇ ਜ.ਸਕੱਤਰ ਐਡਵੋਕੇਟ ਰਾਜੂ ਅੰਬੇਡਕਰ ਨੇ ਕਿਹਾ ਕਿ ਪਬਲਿਕ ਸੈਕਟਰ ਨੂੰ ਕੇਂਦਰ ਸਰਕਾਰ ਧੜਾਧੜ ਕੁੱਝ ਖਾਸ ਪੂੰਜੀਪਤੀਆਂ ਨੂੰ ਕੋਡੀਆਂ ਦੇ ਭਾਅ ਵੇਚ ਰਹੀ ਹੈ, ਜਿਸ ਵਿੱਚ ਪੰਜਾਬ ਸਰਕਾਰ ਵੀ ਪੂਰੀ ਤਰ੍ਹਾਂ ਸ਼ਾਮਲ ਹੈ ਅਤੇ ਜੋ ਇਹ ਗੈਰ ਕਾਨੂਨੀ ਲੈਂਡ ਪੂਲਿੰਗ ਨੀਤੀ ਲਾਗੂ ਕੀਤੀ ਜਾ ਰਹੀ ਹੈ, ਸਾਾਡੀ ਸੰਸਥਾਂ ਇਸਦਾ ਵਿਰੋਧ ਕਰਦੀ ਹੈ ਅਤੇ ਇਸ ਲਈ ਅਸੀਂ ਹਰ ਤਰ੍ਹਾਂ ਦੀ ਕਾਨੂਨੀ ਲੜਾਈ ਲੜਣ ਲਈ ਤਿਆਰ ਹਾਂ ਅਤੇ ਕਿਸਾਨਾ ਦੀ ਮਰਜੀ ਤੋਂ ਬਗੈਰ ਉਹਨਾ ਦੀ ਇੱਕ ਇੰਚ ਵੀ ਜਮੀਨ ਐਕੁਆਇਰ ਨਹੀ ਹੋਣ ਦਿੱਤੀ ਜਾਵੇਗੀ ।  ਇਸ ਮੌਕੇ ਤੇ ਐਡਵੋਕੇਟ ਰਾਜੂ ਅੰਬੇਡਕਰ, ਐਡਵੋਕੇਟ ਰਜਿੰਦਰ ਸਿੰਘ ਮੰਡ, ਐਡਵੋਕੇਟ ਅਮਨਦੀਪ ਸਿੰਘ ਜੰਮੂ, ਐਡਵੋਕੇਟ ਕਰਨਜੀਤ ਸਿੰਘ ਰੰਧਾਵਾ, ਐਡਵੋਕੇਟ ਦਲੀਪ ਕੁਮਾਰ, ਐਡਵੋਕੇਟ ਗੁਰਪ੍ਰੀਤ ਕੌਰ, ਐਡਵੋਕੇਟ ਟੀਨਾ, ਐਡਵੋਕੇਟ ਲਵਪ੍ਰੀਤ ਸੁਮਨ, ਐਡਵੋਕੇਟ ਡੋਲੀ ਹੀਰ, ਸ਼ਿਸ਼ਮਾਂ ਅਤੇ ਐਡਵੋਕੇਟ ਬਖਸ਼ੋ ਹਾਜਰ ਸਨ।