Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪਤੀ ਦੀ ਜ਼ਮਾਨਤ ਅਤੇ ਆਪਣੇ ਡਿਲੀਵਰੀ ਲਈ ‘ਚਿੱਟਾ’ ਵੇਚਣ ਲੱਗੀ ਗਰਭਵਤੀ ਔਰਤ

ਖੰਨਾ ਤੋਂ ਨਸ਼ਾ ਤਸਕਰੀ ਦਾ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਤੀ ਦੇ ਜੇਲ੍ਹ ਜਾਣ ਤੋਂ ਬਾਅਦ 7 ਮਹੀਨੇ ਦੀ ਗਰਭਵਤੀ ਪਤਨੀ ਨੇ ਘਰ ਚਲਾਉਣ ਅਤੇ ਆਪਣੇ ਜਣੇਪੇ ਲਈ ਪੈਸੇ ਇਕੱਠੇ ਕਰਨ ਲਈ ਨਸ਼ੇ ਦੇ ਧੰਦੇ ਵਿੱਚ ਕਦਮ ਰੱਖ ਲਿਆ। ਖੰਨਾ ਪੁਲਿਸ ਨੇ ਕਾਰਵਾਈ ਕਰਦਿਆਂ 7 ਮਹੀਨੇ ਦੀ ਗਰਭਵਤੀ ਮਾਹੀ ਰਾਜਪੂਤ ਅਤੇ ਉਸ ਦੇ ਸਾਥੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਪੁਲਿਸ ਨੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮਾਹੀ ਰਾਜਪੂਤ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਦੀ ਰਹਿਣ ਵਾਲੀ ਹੈ। ਉਸਦਾ ਪਤੀ ਅਰਸ਼ਦੀਪ ਸਿੰਘ ਇੱਕ ਮਹੀਨੇ ਪਹਿਲਾਂ ਡਕੈਤੀ ਦੀ ਯੋਜਨਾ ਬਣਾਉਂਦੇ ਹੋਏ ਪੁਲਿਸ ਦੇ ਹੱਥ ਚੜ੍ਹ ਗਿਆ ਸੀ ਅਤੇ ਇਸ ਵੇਲੇ ਜੇਲ੍ਹ ਵਿੱਚ ਹੈ। ਪਤੀ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਮਾਹੀ ਨੇ ਸੁੱਖੇ ਦੇ ਨਾਲ ਮਿਲ ਕੇ ਚਿੱਟਾ ਸਪਲਾਈ ਕਰਨਾ ਸ਼ੁਰੂ ਕੀਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਹੀ ਨੂੰ ਆਪਣੇ ਪਤੀ ਦੀ ਜ਼ਮਾਨਤ ਅਤੇ ਆਪਣੀ ਗਰਭਵਸਥਾ ਦੌਰਾਨ ਡਿਲੀਵਰੀ ਲਈ ਪੈਸਿਆਂ ਦੀ ਜ਼ਰੂਰਤ ਸੀ। ਇਸ ਕਰਕੇ ਉਹ ਸੁੱਖੇ ਨਾਲ ਮਿਲ ਕੇ ਨਸ਼ੇ ਦੀ ਸਪਲਾਈ ਕਰ ਰਹੀ ਸੀ।ਡੀਐਸਪੀ ਅੰਮ੍ਰਿਤਪਾਲ ਸਿੰਘ ਮੁਤਾਬਕ ਥਾਣਾ ਸਿਟੀ ਖੰਨਾ ਦੇ ਏਐਸਆਈ ਪ੍ਰਗਟ ਸਿੰਘ ਪੁਲਿਸ ਪਾਰਟੀ ਸਮੇਤ ਮੁੱਖ ਗੇਟ ਨੇੜੇ ਨਾਕਾਬੰਦੀ ਉਪਰ ਮੌਜੂਦ ਸਨ। ਇਸ ਦੌਰਾਨ ਇੱਕ ਮੋਟਰਸਾਈਕਲ ਆਉਂਦਾ ਦੇਖਿਆ। ਪੁਲਿਸ ਨੂੰ ਵੇਖ ਕੇ ਮੋਟਰਸਾਇਕਲ ਸਵਾਰ ਸੁਖਵਿੰਦਰ ਸਿੰਘ ਨੇ ਮੁੜਨ ਦੀ ਕੋਸ਼ਿਸ਼ ਕੀਤੀ ਪਰ ਟ੍ਰੈਫਿਕ ਕਾਰਨ ਰੁਕ ਗਿਆ। ਉਸਨੇ ਜੇਬ ਵਿੱਚੋਂ ਇੱਕ ਪਾਰਦਰਸ਼ੀ ਲਿਫਾਫਾ ਕੱਢ ਕੇ ਪਿੱਛੇ ਬੈਠੀ ਔਰਤ ਮਾਹੀ ਨੂੰ ਦੇ ਦਿੱਤਾ।ਜਿਸ ਤੋਂ ਬਾਅਦ ਮਾਹੀ ਨੇ ਘਬਰਾ ਕੇ ਉਹ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਸੁੱਟੇ ਲਿਫਾਫੇ ਦੀ ਜਾਂਚ ਕਰਨ ’ਤੇ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਪਤਾ ਲਗਾ ਰਹੀ ਹੈ ਕਿ ਇਸ ਨੈੱਟਵਰਕ ਦੇ ਹੋਰ ਕਿਹੜੇ ਲੋਕ ਸ਼ਾਮਲ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਫਿਰੋਜ਼ਪੁਰ ਪੁਲਿਸ ਨੇ ਮਾਂ ਅਤੇ ਪੁੱਤ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਸੀ। ਦਰਅਸਲ ਮਾਮਲਾ ਫਿਰੋਜ਼ਪੁਰ ਸਰਹੱਦੀ ਪਿੰਡ ਨਿਹਾਲੇ ਵਾਲੇ ਦਾ ਹੈ,ਜਿੱਥੋਂ ਦੀ ਰਹਿਣ ਵਾਲੀ ਚਰਨਜੀਤ ਕੌਰ ਨੇ ਆਪਣੇ ਪੁੱਤਰਾਂ ਨੂੰ ਚੰਗੀ ਤਾਲੀਮ ਦੇਣ ਦੀ ਬਜਾਏ ਨਸ਼ਾ ਤਸਕਰੀ ਦੀ ਰਾਹ ‘ਤੇ ਪਾ ਦਿੱਤਾ ਅਤੇ ਉਨ੍ਹਾਂ ਨੂੰ ਚੋਟੀ ਦੇ ਸਮਗਲਰ ਹੀ ਬਣਾ ਦਿੱਤਾ ਹੈ। ਚਰਨਜੀਤ ਕੌਰ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਆਪਣੇ ਪੁੱਤਰਾਂ ਰਾਹੀਂ ਅੱਗੇ ਸਪਲਾਈ ਕਰਵਾਉਂਦੀ ਸੀ। ਸੀਆਈਏ ਫਿਰੋਜ਼ਪੁਰ ਦੀ ਟੀਮ ਨੇ ਛਾਪੇਮਾਰੀ ਕਰਕੇ ਚਰਨਜੀਤ ਕੌਰ ਅਤੇ ਉਸਦੇ ਪੁੱਤਰ ਬਲਵਿੰਦਰ ਸਿੰਘ ਨੂੰ ਰੰਗੇ ਹੱਥੀ 9 ਕਰੋੜ ਰੁਪਏ ਮੁੱਲ ਦੀ ਇਕ ਕਿਲੋ 815 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।