Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਪੱਤਰਕਾਰ ਪ੍ਰੈੱਸ ਐਸੋਸੀਏਸ਼ਨ (ਰਜਿ) ਦੇ ਲੀਗਲ ਐਡਵਾਇਜਰ ਬਣੇ ਐਡਵੋਕੇਟ ਹਰਮਿੰਦਰ ਸਿੰਘ ਸੰਧੂ

ਪੱਤਰਕਾਰ ਪ੍ਰੈੱਸ ਐਸੋਸੀਏਸ਼ਨ (ਰਜਿ) ਦੇ ਲੀਗਲ ਐਡਵਾਇਜਰ ਬਣੇ ਐਡਵੋਕੇਟ ਹਰਮਿੰਦਰ ਸਿੰਘ ਸੰਧੂ

ਜਲੰਧਰ, ਪੰਜਾਬ ਦੇ ਪੱਤਰਕਾਰਾਂ ਦੀ ਮਸ਼ਹੂਰ ਸੰਸਥਾ ਹੱਕ ਸੱਚ ਨਾਲ ਹਮੇਸ਼ਾ ਖੜੀ ਹੋਣ ਵਾਲੀ ਪੱਤਰਕਾਰ ਪ੍ਰੈਸ ਐਸੋਸੀਏਸ਼ਨ (ਰਜਿ) ਵੱਲੋ ਐਡਵੋਕੇਟ ਹਰਮਿੰਦਰ ਸਿੰਘ ਸੰਧੂ ਨੂੰ ਲੀਗਲ ਅਡਵਾਈਜ਼ਰ ਨਿਯੁਕਤ ਕੀਤਾ ਗਿਆ। ਤੁਹਾਨੂੰ ਦੱਸ ਦਈਏ ਐਡਵੋਕੇਟ ਹਰਮਿੰਦਰ ਸਿੰਘ ਸੰਧੂ RTI SPECIALIST ਦੇ ਨਾਮ ਤੋਂ ਜਾਣੇ ਜਾਂਦੇ ਹਨ। ਉਨ੍ਹਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤੇ ਪੱਤਰਕਾਰ ਪ੍ਰੈੱਸ ਐਸੋਸੀਏਸ਼ਨ ਰਜਿਸਟਰ ਦੇ ਸੀਨੀਅਰ ਚੇਅਰਮੈਨ ਅਮਰਪ੍ਰੀਤ ਸਿੰਘ, ਚੇਅਰਮੈਨ ਕੁਲਪ੍ਰੀਤ ਸਿੰਘ ਏਕਮ, ਪ੍ਰਧਾਨ ਰਾਜ ਕੁਮਾਰ ਸੂਰੀ ਆਦਿ ਸ਼ਾਮਿਲ ਸਨ। ਐਡਵੋਕੇਟ ਹਰਮਿੰਦਰ ਸਿੰਘ ਸੰਧੂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਅਹੁਦੇ ਦੀ ਸ਼ਾਨ ਨੂੰ ਕਾਇਮ ਰੱਖਣਗੇ ਅਤੇ ਦੇਸ਼ ਭਰ ਵਿੱਚ ਆਪਣੀ ਟੀਮ ਦਾ ਵਿਸਥਾਰ ਅਤੇ ਟੀਮ ਵੱਡੀ ਕਰਨ ਸੀ ਗਲ ਕਹੀ।

ਸੰਸਥਾ ਦੇ ਸੀਨੀਅਰ ਚੇਅਰਮੈਨ ਅਮਰਪ੍ਰੀਤ ਸਿੰਘ ਨੇ ਕਿਹਾ ਆਉਣ ਵਾਲੇ ਸਮੇਂ ਸੰਸਥਾ ਦੇ ਵੱਡੇ ਤੌਰ ਤੇ ਕੰਮ ਕੀਤੇ ਜਾਣਗੇ ਅਤੇ ਇਸ ਸੰਸਥਾ ਨਾਲ ਜੁੜੇ 150 ਤੋਂ ਵੱਧ ਪੱਤਰਕਾਰਾਂ ਨੂੰ ਇੱਕ ਛੱਤ ਹੇਠਾਂ ਇਕੱਠੇ ਕਰਕੇ ਸਮਾਗਮ ਕੀਤਾ ਜਾਏਗਾ। ਸੰਸਥਾ ਦੇ ਪ੍ਰਧਾਨ ਰਾਜਕੁਮਾਰ ਸੂਰੀ ਨੇ ਇੱਕ ਨੰਬਰ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਸੰਸਥਾ ਨਾਲ ਜੁੜਨਾ ਚਾਹੁੰਦਾ ਹੈ ਤਾਂ ਇਸ ਨੰਬਰ 7447610001 ਤੇ ਸੰਪਰਕ ਕਰਕੇ ਜੁੜ ਸਕਦਾ ਹੈ।

ਸੰਸਥਾ ਦੇ ਚੇਅਰਮੈਨ ਕੁਲਪ੍ਰੀਤ ਸਿੰਘ (ਏਕਮ) ਨੇ ਕਿਹਾ ਕਿ ਅਗਰ ਸਾਡੀ ਸੰਸਥਾ ਕੋਲ ਕੋਈ ਪੀੜਤ ਪਰਿਵਾਰ ਆਉਂਦਾ ਹੈ ਤਾਂ ਮੁਫ਼ਤ ਲਿਗਲ ਤੌਰ ਤੇ ਮਦਦ ਕਰੇਗੀ।