Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ
You are currently viewing ਕੈਨੇਡਾ ਨੇ ਮਾਪਿਆਂ ਅਤੇ ਦਾਦਾ-ਦਾਦੀ ਪ੍ਰੋਗਰਾਮ ਤਹਿਤ ਸਪਾਂਸਰਸ਼ਿਪ ਲਈ ਕੀਤਾ ਸ਼ੁਰੂ

ਕੈਨੇਡਾ ਨੇ ਮਾਪਿਆਂ ਅਤੇ ਦਾਦਾ-ਦਾਦੀ ਪ੍ਰੋਗਰਾਮ ਤਹਿਤ ਸਪਾਂਸਰਸ਼ਿਪ ਲਈ ਕੀਤਾ ਸ਼ੁਰੂ

ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਪੇਰੈਂਟਸ ਐਂਡ ਗਰੈਂਡ ਪੇਰੈਂਟਸ ਪ੍ਰੋਗਰਾਮ ਅਧੀਨ ਨਵੀਆਂ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਕੈਨੇਡਾ ਨੇ ਮਾਪਿਆਂ ਅਤੇ ਦਾਦਾ-ਦਾਦੀ ਨੂੰ ਸਥਾਈ ਨਿਵਾਸ ਲਈ ਸਪਾਂਸਰ ਕਰਨ ਲਈ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਤਹਿਤ IRCC ਸਪਾਂਸਰਸ਼ਿਪ ਲਈ 10,000 ਅਰਜ਼ੀਆਂ ਸਵੀਕਾਰ ਕਰੇਗਾ। ਇਮੀਗ੍ਰੇਸ਼ਨ ਵਿਭਾਗ ਵੱਲੋਂ ਪੇਰੈਂਟਸ ਐਂਡ ਗਰੈਂਡ ਪੇਰੈਂਟਸ ਪ੍ਰੋਗਰਾਮ ਅਧੀਨ ਨਵੀਆਂ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸਾਲ 2025 ਦੇ ਐਲਾਨ ਮੁਤਾਬਕ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਕੈਨੇਡਾ (IRCC) ਇਸ ਸਾਲ ਮਾਪਿਆਂ ਅਤੇ ਦਾਦਾ-ਦਾਦੀ ਪ੍ਰੋਗਰਾਮ ਤਹਿਤ ਸਪਾਂਸਰਸ਼ਿਪ ਲਈ 10,000 ਤੱਕ ਪੂਰੀਆਂ ਅਰਜ਼ੀਆਂ ਸਵੀਕਾਰ ਕਰੇਗਾ। ਇਥੋਂ ਦੀ ਸਰਕਾਰ 28 ਜੁਲਾਈ 2025 ਤੋਂ ਮਾਪਿਆਂ ਅਤੇ ਦਾਦਾ-ਦਾਦੀ ਪ੍ਰੋਗਰਾਮ (PGP) ਤਹਿਤ ਚੁਣੇ ਹੋਏ ਵਿਅਕਤੀਆਂ ਨੂੰ ਆਪਣੇ ਮਾਪਿਆਂ ਅਤੇ ਦਾਦਾ-ਦਾਦੀ ਨੂੰ ਸਥਾਈ ਨਿਵਾਸ ਲਈ ਸਪਾਂਸਰ ਕਰਨ ਲਈ ਸੱਦਾ ਦੇਣਾ ਸ਼ੁਰੂ ਕਰੇਗੀ। IRCC ਦੋ ਹਫ਼ਤਿਆਂ ਦੀ ਮਿਆਦ (Canada immigration) ਵਿੱਚ 17,860 ਸੱਦੇ ਭੇਜੇਗਾ, ਜਿਸ ਦਾ ਟੀਚਾ ਇਸ ਸਾਲ 10,000 ਪੂਰੀਆਂ ਅਰਜ਼ੀਆਂ ਨੂੰ ਮਨਜ਼ੂਰੀ ਦੇਣਾ ਹੈ। ਦੱਸਣਾ ਬਣਦਾ ਹੈ ਕਿ ਕੈਨੇਡਾ ਸਰਕਾਰ ਵੱਲੋਂ ਕੱਚੇ ਜਾਂ ਪੱਕੇ ਤੌਰ ’ਤੇ ਆਉਣ ਵਾਲਿਆਂ ਦੀ ਗਿਣਤੀ ਵਿਚ ਕਟੌਤੀ ਕੀਤੀ ਜਾ ਰਹੀ ਹੈ ਪਰ ਫਿਰ ਵੀ ਪਰਿਵਾਰਾਂ ਦੇ ਮਿਲਾਪ ਵਾਲੀ ਯੋਜਨਾ ਰਾਹੀਂ 22 ਫ਼ੀਸਦੀ ਪੱਕੇ ਪਰਵਾਸੀਆਂ ਦਾ ਕੈਨੇਡਾ ਵਿਚ ਸਵਾਗਤ ਕੀਤਾ ਜਾ ਰਿਹਾ ਹੈ।