Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ
You are currently viewing ਪੰਜਾਬ ‘ਚ ਅਗਲੇ ਤਿੰਨ ਦਿਨ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ‘ਚ ਅਗਲੇ ਤਿੰਨ ਦਿਨ ਭਾਰੀ ਮੀਂਹ ਦੀ ਚਿਤਾਵਨੀ

ਅਗਲੇ ਤਿੰਨ ਦਿਨ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਮੌਸਮ ਇਕਦਮ ਬਦਲੇਗਾ ਤੇ ਅਗਲੇ ਦਿਨ ਤਾਪਮਾਨ ਵਿਚ ਭਾਰੀ ਗਿਰਾਵਟ ਆ ਸਕਦੀ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਅਲਰਟ ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਆਖਿਆ ਗਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਰੈੱਡ ਅਲਰਟ ਐਲਾਨਿਆ ਗਿਆ ਹੈ, ਜਿਨ੍ਹਾਂ ਵਿਚ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ ਸ਼ਾਮਲ ਹਨ। ਇਸ ਤੋਂ ਇਲਾਵਾ 21 ਜੁਲਾਈ ਨੂੰ ਰੂਪਨਗਰ, ਮੋਹਾਲੀ, ਨਵਾਂਸ਼ਹਿਰ, ਲੁਧਿਆਣਾ, ਪਟਿਆਲਾ, ਮਾਨਸਾ, ਫਤਿਹਗੜ੍ਹ ਸਾਹਿਬ, ਮੋਗਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਸਾਰੇ ਜ਼ਿਲ੍ਹਿਆਂ ਨੂੰ ਯੈਲੋ ਅਲਰਟ ਦੇ ਦਾਇਰੇ ਵਿੱਚ ਰੱਖਿਆ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ 21 ਜੁਲਾਈ ਤੋਂ ਮੌਸਮ ਫਿਰ ਬਦਲੇਗਾ। ਇਸ ਦਿਨ ਫਿਰ ਤੋਂ ਗਰਜ-ਤੂਫ਼ਾਨ ਦੇ ਨਾਲ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 21 ਤੋਂ 23 ਜੁਲਾਈ ਤੱਕ ਲਗਾਤਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਹੈ।