Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਤਹਿਤ ਪ੍ਰਧਾਨ ਦੀ ਚੋਣ ਲਈ 11 ਅਗਸਤ ਨੂੰ ਬੁਲਾਇਆ ਗਿਆ ਜਨਰਲ ਇਜਲਾਸ

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਤਹਿਤ ਪ੍ਰਧਾਨ ਦੀ ਚੋਣ ਲਈ 11 ਅਗਸਤ ਨੂੰ ਬੁਲਾਇਆ ਗਿਆ ਜਨਰਲ ਇਜਲਾਸ

ਚੰਡੀਗੜ੍ਹ, ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਬਣੀ ਭਰਤੀ ਕਮੇਟੀ ਦੇ ਕਾਰਜਸ਼ੀਲ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਵਲੋਂ ਭਰਤੀ ਮੁਹਿੰਮ ਨੂੰ ਮਿਲੇ ਸਮਰਥਨ ਤੇ ਸੰਤੁਸ਼ਟੀ ਪ੍ਰਗਟਾਈ ਕਰਦਿਆਂ ਸਮੁੱਚੇ ਵਰਕਰਾਂ ਦਾ ਧੰਨਵਾਦ ਕੀਤਾ। ਸਿੱਖ ਪੰਥ ਦੀਆਂ ਭਾਵਨਾਵਾਂ ਅਤੇ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ *ਪ੍ਰਧਾਨ* ਸਮੇਤ ਪੰਜਾਬ ਪ੍ਰਸਤ ਲੀਡਰਸ਼ਿਪ ਦੀ ਭਾਲ ਨੂੰ ਪੂਰਾ ਕਰਨ ਦੇ ਤਰੱਦਦ ਹੇਠ 11 ਅਗਸਤ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਨਰਲ ਇਜਲਾਸ ਬੁਲਾਇਆ ਗਿਆ ਹੈ। ਪੰਜਾਬ ਸਮੇਤ ਦੂਜੇ ਸੂਬਿਆਂ ਤੋਂ ਚੁਣੇ ਗਏ ਸਟੇਟ ਡੈਲੀਗੇਟ ਇਜਲਾਸ ਵਿੱਚ ਹਿੱਸਾ ਲੈਣਗੇ। ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ 21 ਜੁਲਾਈ ਤੋਂ ਲੈਕੇ 30 ਜੁਲਾਈ ਤੱਕ ਜਿਲ੍ਹਾ ਅਤੇ ਸਟੇਟ ਡੈਲੀਗੇਟ ਦੀ ਲੋਕਤੰਤਰਿਕ ਤਰੀਕੇ ਜਰੀਏ ਸੂਬੇ ਭਰ ਵਿੱਚੋਂ ਹਲਕਾਵਾਰ ਚੋਣ ਕੀਤੀ ਜਾਵੇਗੀ।

ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਜਾਰੀ ਹੁਕਮਨਾਮਾ ਸਾਹਿਬ ਵਿੱਚ ਆਦੇਸ਼ ਸਨ ਕਿ ਵੱਖ-ਵੱਖ ਧੜੇ ਚੁੱਲ੍ਹੇ ਸਮੇਟ ਕਿ ਇਕੱਠੇ ਹੋਣ, ਉਸੇ ਆਦੇਸਾਂ ਦੀ ਰੌਸਨੀ ਵਿੱਚ ਕਮੇਟੀ ਮੈਂਬਰਾਂ ਨੇ ਮੁੜ ਖੁੱਲ੍ਹਾ ਸੱਦਾ ਦਿੰਦੇ ਸਾਰੀਆਂ ਪੰਥਕ ਧਿਰਾਂ ਨੂੰ ਇੱਕਠੇ ਹੋਣ ਦੀ ਅਪੀਲ ਕੀਤੀ। ਖਾਸ ਤੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਆਕੀ ਅਤੇ ਬਾਗੀ ਹੋ ਕੇ ਭਰਤੀ ਕਰਨ ਵਾਲੇ ਧੜੇ ਦੇ ਪ੍ਰਧਾਨ ਸਮੇਤ ਬਾਕੀ ਸਾਰੇ ਲੀਡਰ ਸਹਿਬਾਨ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਵੀ ਆਪਣੀਆਂ ਅਹੁਦੇਦਾਰੀਆਂ ਤਿਆਗ ਕੇ ਅਤੇ ਦਲ ਭੰਗ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਣ ਕਰਨ। ਭਰਤੀ ਕਮੇਟੀ ਨੇ ਫਿਰ ਆਪਣੇ ਸਟੈਂਡ ਸਪੱਸਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਨੈਤਿਕ ਅਧਿਕਾਰ ਗਵਾ ਚੁੱਕੀ ਲੀਡਰਸਿੱਪ ਨੂੰ ਲਾਂਭੇ ਕਰਕੇ ਜੋ ਪੰਥ ਪ੍ਰਵਾਨਿਤ ਲੀਡਰਸਿੱਪ ਦੇਣ ਦੇ ਆਦੇਸ਼ ਸਨ ਉਸ ਦੀ ਇੰਨਬਿੰਨ ਪਾਲਣਾ ਕੀਤੀ ਜਾਵੇਗੀ॥