Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 23 ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 23 ਨੂੰ

ਜਲੰਧਰ, ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਜੁਲਾਈ ਨੂੰ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਫ਼ਸਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਜਾਣ ਵਾਲੇ ਇਸ ਪਲੇਸਮੈਂਟ ਕੈਂਪ ਵਿੱਚ ਐਚ.ਡੀ.ਬੀ. ਫਾਇਨਾਂਸ਼ੀਅਲ ਸਰਵਿਸਿਜ਼ ਲਿਮੀਟਡ ਅਤੇ ਕੁਐਸ ਕੋਆਰਪ ਕੰਪਨੀਆਂ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ 12ਵੀਂ/ਗ੍ਰੈਜੂਏਸ਼ਨ ਯੋਗਤਾ ਵਾਲੇ 18 ਤੋਂ 35 ਸਾਲ ਦੇ ਨੌਜਵਾਨ ਲੜਕੇ-ਲੜਕੀਆਂ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਡਿਪਟੀ ਡਾਇਰੈਕਟਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਇਸ ਕੈਂਪ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।