Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਕਾਮਾਗਾਟਾ ਮਾਰੂ ਜਹਾਜ਼ ਨੂੰ ‘ਗੁਰੂ ਨਾਨਕ ਜਹਾਜ਼’ ਵਜੋਂ ਮਾਨਤਾ ਦੇਣ ਦੀ ਮੰਗ

ਕਾਮਾਗਾਟਾ ਮਾਰੂ ਜਹਾਜ਼ ਨੂੰ ‘ਗੁਰੂ ਨਾਨਕ ਜਹਾਜ਼’ ਵਜੋਂ ਮਾਨਤਾ ਦੇਣ ਦੀ ਮੰਗ

ਚੰਡੀਗੜ੍ਹ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਨੂੰ ਪੱਤਰ ਲਿਖ ਕੇ ਕਾਮਾਗਾਟਾ ਮਾਰੂ ਜਹਾਜ਼ ਨੂੰ ‘ਗੁਰੂ ਨਾਨਕ ਜਹਾਜ਼’ ਵਜੋਂ ਮਾਨਤਾ ਦੇਣ ਅਤੇ ਹਰ ਸਾਲ 23 ਜੁਲਾਈ ਨੂੰ ਰਾਸ਼ਟਰੀ ਪੱਧਰ ‘ਤੇ ਮਨਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ 111 ਸਾਲ ਪਹਿਲਾਂ 23 ਜੁਲਾਈ 1914 ਨੂੰ ਗੁਰੂ ਨਾਨਕ ਦੇਵ ਜੀ ਦਾ ਜਹਾਜ਼ ਕੈਨੇਡਾ ਤੋਂ ਭਾਰਤ ਲਈ ਰਵਾਨਾ ਹੋਇਆ ਸੀ। ਇਹ ਜਹਾਜ਼ 29 ਸਤੰਬਰ 1914 ਨੂੰ ਕੋਲਕਾਤਾ ਦੇ ਬਜਬਜ ਘਾਟ ਪਹੁੰਚਿਆ ਸੀ, ਜਿੱਥੇ ਬ੍ਰਿਟਿਸ਼ ਸਰਕਾਰ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਜਹਾਜ਼ ਦੇ 19 ਯਾਤਰੀਆਂ ਨੂੰ ਮਾਰ ਦਿੱਤਾ ਸੀ।

ਬਾਬਾ ਗੁਰਦਿੱਤ ਸਿੰਘ ਜੀ ਹਾਂਗ ਕਾਂਗ ਤੋਂ ਵੈਨਕੂਵਰ, ਕੈਨੇਡਾ ਗਏ, ਕਾਮਾਗਾਟਾ ਮਾਰੂ ਜਹਾਜ਼ ਰਾਹੀਂ। ਇਹ ਜਹਾਜ਼ 4 ਅਪ੍ਰੈਲ 1914 ਨੂੰ ਹਾਂਗ ਕਾਂਗ ਤੋਂ ਰਵਾਨਾ ਹੋਇਆ ਅਤੇ 23 ਮਈ 1914 ਨੂੰ ਕੈਨੇਡਾ ਦੇ ਵੈਨਕੂਵਰ ਤੱਟ ‘ਤੇ ਪਹੁੰਚਿਆ। ਪਰ ਉੱਥੋਂ ਦੇ ਅਧਿਕਾਰੀਆਂ ਨੇ ਯਾਤਰੀਆਂ ਨੂੰ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ, ਭਾਵੇਂ ਜਹਾਜ਼ ਸਾਰੀਆਂ ਸ਼ਰਤਾਂ ਪੂਰੀਆਂ ਕਰ ਰਿਹਾ ਸੀ। ਦੋ ਮਹੀਨੇ ਕੈਨੇਡੀਅਨ ਤੱਟ ‘ਤੇ ਖੜ੍ਹੇ ਰਹਿਣ ਤੋਂ ਬਾਅਦ, ਜਹਾਜ਼ 23 ਜੁਲਾਈ 1914 ਨੂੰ ਕੈਨੇਡਾ ਤੋਂ ਰਵਾਨਾ ਹੋਇਆ। ਬਾਬਾ ਗੁਰਦਿੱਤ ਸਿੰਘ ਜੀ ਨੇ ਇਸ ਜਹਾਜ਼ ਨੂੰ ਕੈਨੇਡਾ ਭੇਜਣ ਦਾ ਫੈਸਲਾ ਕੀਤਾ ਸੀ ਕਿਉਂਕਿ ਕੈਨੇਡੀਅਨ ਸਰਕਾਰ ਨੇ ਭਾਰਤੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਸੀ।