Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਪਤਨੀ ਨਾਲ ਨਾਜਾਇਜ਼ ਸਬੰਧਾਂ ਦਾ ਸ਼ੱਕ ਗੁਆਂਢੀ ਦਾ ਕਤਲ

ਪਤਨੀ ਨਾਲ ਨਾਜਾਇਜ਼ ਸਬੰਧਾਂ ਦਾ ਸ਼ੱਕ ਗੁਆਂਢੀ ਦਾ ਕਤਲ

ਲੁਧਿਆਣਾ ਦੇ ਗਿਆਸਪੁਰਾ ਦੇ ਮੱਕੜ ਕਲੋਨੀ ਇਲਾਕੇ ‘ਚ ਇੱਕ ਵਿਅਕਤੀ ਨੇ ਗੁਆਂਢ ‘ਚ ਰਹਿਣ ਵਾਲੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਮੁਲਜ਼ਮ ਚੁੱਪਚਾਪ ਆਪਣੇ ਪਰਿਵਾਰ ਨਾਲ ਕਮਰਾ ਖਾਲੀ ਕਰ ਕੇ ਫਰਾਰ ਹੋ ਗਿਆ। ਜਿਵੇਂ ਹੀ ਮਕਾਨ ਮਾਲਕ ਨੂੰ ਸ਼ੱਕ ਹੋਇਆ, ਦੂਜੇ ਗੁਆਂਢੀ ਕਮਰੇ ‘ਚ ਗਿਆ, ਨੰਦਲਾਲ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਸੀ। ਮੁਲਜ਼ਮ ਨੂੰ ਸ਼ੱਕ ਸੀ ਕਿ ਨੰਦਲਾਲ ਦਾ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਸੀ। ਮ੍ਰਿਤਕ ਨੰਦਲਾਲ ਅਕਸਰ ਮੁਲਜ਼ਮ ਸ਼ਿਵ ਸਾਗਰ ਦੇ ਕਮਰੇ ‘ਚ ਆਉਂਦਾ-ਜਾਂਦਾ ਰਹਿੰਦਾ ਸੀ। ਕੁਝ ਸਮੇਂ ਲਈ ਸ਼ਿਵ ਸਾਗਰ ਨੂੰ ਸ਼ੱਕ ਸੀ ਕਿ ਨੰਦਲਾਲ ਦਾ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਹੈ। ਜਿਸ ਕਾਰਨ ਕਈ ਵਾਰ ਬਹਿਸ ਹੁੰਦੀ ਰਹੀ ਤੇ ਦੋਸ਼ੀ ਸ਼ਿਵ ਸਾਗਰ ਦੇ ਘਰ ਝਗੜਾ ਵੀ ਹੁੰਦਾ ਰਿਹਾ। ਇਸ ਘਟਨਾ ਤੋਂ ਬਾਅਦ, ਮੁਲਜ਼ਮ ਮੌਕਾ ਮਿਲਦੇ ਹੀ ਆਪਣੇ ਪਰਿਵਾਰ ਨਾਲ ਕਮਰਾ ਖਾਲੀ ਕਰ ਕੇ ਫਰਾਰ ਹੋ ਗਿਆ ਤੇ ਬਾਅਦ ‘ਚ ਜਦੋਂ ਇਲਾਕੇ ਦੇ ਲੋਕਾਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਸ਼ੱਕ ਹੋਇਆ ਕਿ ਅਚਾਨਕ ਕੀ ਹੋਇਆ ਕਿ ਸ਼ਿਵਸਾਗਰ ਕਮਰਾ ਖਾਲੀ ਕਰ ਰਿਹਾ ਹੈ, ਇਸ ਲਈ ਉਨ੍ਹਾਂ ਨੇ ਮਕਾਨ ਮਾਲਕ ਨੂੰ ਇਸ ਬਾਰੇ ਸੂਚਿਤ ਕੀਤਾ।ਜਦੋਂ ਦੂਜੇ ਕਮਰੇ ‘ਚ ਰਹਿਣ ਵਾਲਾ ਨੌਜਵਾਨ ਨੰਦਲਾਲ ਦੇ ਕਮਰੇ ‘ਚ ਗਿਆ ਤਾਂ ਉਸ ਨੇ ਉਸ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਦੇਖੀ। ਜਿਸ ਤੋਂ ਬਾਅਦ ਸਾਰਿਆਂ ਨੂੰ ਪਤਾ ਲੱਗਾ ਕਿ ਮੁਲਜ਼ਮ ਕਤਲ ਕਰਨ ਤੋਂ ਬਾਅਦ ਫਰਾਰ ਹੋ ਗਿਆ ਹੈ। ਉਨ੍ਹਾਂ ਤੁਰੰਤ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ। ਉੱਥੇ ਹੀ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਦੋਸ਼ੀ ਅਜੇ ਵੀ ਫਰਾਰ ਹੈ। ਉਸ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।