Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਭਰਤੀ ਕਮੇਟੀ ਵੱਲੋਂ ਬੀਬੀ ਸਤਵੰਤ ਕੌਰ ਰਾਹੀਂ ਸੌਂਪੀ ਗਈ ਅਰਜ਼ੀ

ਭਰਤੀ ਕਮੇਟੀ ਵੱਲੋਂ ਬੀਬੀ ਸਤਵੰਤ ਕੌਰ ਰਾਹੀਂ ਸੌਂਪੀ ਗਈ ਅਰਜ਼ੀ

ਸ੍ਰੀ ਅੰਮ੍ਰਿਤਸਰ ਸਾਹਿਬ,  ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋਂ ਹੋਏ ਇਤਿਹਾਸਕ ਹੁਕਮਨਾਮਾ ਸਾਹਿਬ ਦੀ ਰੌਸ਼ਨੀ ਹੇਠ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਮੁਹਿੰਮ ਦੇ ਆਖਰੀ ਪੜਾਅ ਨੂੰ ਇਤਿਹਾਸਕ ਸਥਾਨ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪੂਰਾ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹਾਲ ਦੀ ਇਜਾਜ਼ਤ ਲਈ ਬੇਨਤੀ ਪੱਤਰ ਸੌਂਪਿਆ ਗਿਆ। ਭਰਤੀ ਕਮੇਟੀ ਵਲੋਂ ਬੀਬੀ ਮੈਂਬਰ ਬੀਬੀ ਸਤਵੰਤ ਕੌਰ ਦੇ ਰਾਹੀਂ 11 ਅਗਸਤ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਦੀ ਮੰਗ ਵਾਲਾ ਬੇਨਤੀ ਪੱਤਰ ਸੌਂਪਿਆ ਗਿਆ। ਸੌਪੇ ਗਏ ਬੇਨਤੀ ਪੱਤਰ ਨੂੰ ਪ੍ਰਾਪਤ ਕਰਨ ਉਪਰੰਤ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਕਾਇਦਾ ਰਿਸੀਵਿੰਗ ਨੰਬਰ 23175 ਦਿੱਤਾ ਗਿਆ, ਜਿਸ ਲਈ ਭਰਤੀ ਕਮੇਟੀ ਦੇ ਕਾਰਜਸ਼ੀਲ ਮੈਬਰਾਂ ਵੱਲੋਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ,ਜੱਥੇਦਾਰ ਇਕਬਾਲ ਸਿੰਘ ਝੂੰਦਾਂ ਅਤੇ ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਵਲੋ ਐਸਜੀਪੀਸੀ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ 11 ਅਗਸਤ ਨੂੰ ਸੰਗਤ ਦੀ ਹਾਜ਼ਰੀ ਵਿੱਚ ਪੂਰਨ ਵਿਧੀ ਵਿਧਾਨ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ (ਪ੍ਰਧਾਨ) ਦੀ ਚੋਣ ਨੂੰ ਪੂਰਾ ਕਰ ਲਿਆ ਜਾਵੇਗਾ।