Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸੰਤ ਸੀਚੇਵਾਲ ਨੇ ਲੋਕਾਂ ਨਾਲ ਜੁੜੇ ਮਸਲਿਆਂ ਨੂੰ ਗੰਭੀਰਤਾ ਨਾਲ ਉਠਾਇਆ

ਸੰਤ ਸੀਚੇਵਾਲ ਨੇ ਲੋਕਾਂ ਨਾਲ ਜੁੜੇ ਮਸਲਿਆਂ ਨੂੰ ਗੰਭੀਰਤਾ ਨਾਲ ਉਠਾਇਆ

ਚੰਡੀਗੜ੍ਹ/ ਜਲੰਧਰ, ਪਾਰਲੀਮੈਂਟ ਦੇ ਮੌਨਸੂਨ ਸ਼ੈਸ਼ਨ ਦਾ ਪਹਿਲਾ ਹਫਤਾ ਭਾਵੇਂ ਹੰਗਾਮਿਆਂ ਦੀ ਭੇਂਟ ਚੜ੍ਹ ਗਿਆ ਪਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਸ ਦੌਰਾਨ ਕਈ ਗੰਭੀਰ ਮੁੱਦਿਆਂ ਨੂੰ ਪਾਰਲੀਮੈਂਟ ਵਿੱਚ ਉਠਾਉਣ ਲਈ ਚਾਰਾਜੋਈ ਕੀਤੀ ਹੈ। ਮੌਨਸੂਨ ਸ਼ੈਸ਼ਨ ਦੌਰਾਨ ਸੰਤ ਸੀਚੇਵਾਲ ਨੇ ਹੜ੍ਹਾਂ ਨੂੰ ਰੋਕਣ, ਜੰਗਲਾਤ ਹੇਠ ਰਕਬਾ ਵਧਾਉਣ, ਸਿਹਤ ਸਹੂਲਤਾਂ ਤੇ ਆਮ ਲੋਕਾਂ ਦੀ ਸਹਾਇਤਾ, ਖਤਮ ਹੋ ਰਹੀਆਂ ਛੋਟੀਆਂ ਨਦੀਆਂ ਨੂੰ ਬਚਾਉਣ, ਡੇਅਰੀਆਂ, ਵਾਤਾਵਰਣ ਅਤੇ ਹਵਾਈ ਸੇਵਾਵਾਂ ਨਾਲ ਜੁੜੇ ਕਈ ਮੁੱਦਿਆਂ ਨੂੰ ਉਭਾਰਿਆ ਸੀ।

ਇਸੇ ਤਰ੍ਹਾਂ ਜਲਵਾਯੂ ਪਰਿਵਰਤਨ ਦਾ ਕੁਦਰਤੀ ਸਰੋਤਾਂ ਤੇ ਪੈ ਰਹੇ ਪ੍ਰਭਾਵਾਂ ਨੂੰ ਲੈ ਕੇ ਪੁੱਛੇ ਸੁਆਲ ਦਾ ਜਲ ਸ਼ਕਤੀ ਮੰਤਰਾਲੇ ਨੇ ਜੁਆਬ ਦਿੰਦਿਆ ਦੱਸਿਆ ਕਿ ਮੰਤਰਾਲਾ ਹਰ ਪੱਖ ਤੋਂ ਇਸ ਨਾਲ ਨਜ਼ਿੱਠਣ ਲਈ ਯਤਨ ਕਰ ਰਿਹਾ ਹੈ। ਸੰਤ ਸੀਚੇਵਾਲ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੂੰ ਪੰਜਾਬ ਤੇ ਦੇਸ਼ ਦੇ ਆਮ ਲੋਕਾਂ ਤੱਕ ਪਹੁੰਚਯੋਗ ਬਣਾਉਣ ਤੇ ਗਰੀਬ ਲੋਕਾਂ ਦੀ ਮਦੱਦ ਕਰਨ ਲਈ ਵੀ ਸੁਆਲ ਪੁਛਿਆ। ਜਿੱਥੇ ਜੁਆਬ ਵਿੱਚ ਮੰਤਰਾਲੇ ਵੱਲੋਂ ਦੱਸਿਆ ਗਿਆ ਕਿ ਆਯੂਸ਼ ਤੇ ਹੋਰ ਕਈ ਸਕੀਮਾਂ ਤਹਿਤ ਸਰਕਾਰ ਸਿਹਤ ਸਹੂਲਤਾਂ ਨੂੰ ਬੇਹਤਰ ਕਰਨ ਅਤੇ ਆਮ ਲੋਕਾਂ ਲਈ ਪਹੁੰਚਯੋਗ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।