Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ, 5 ਮੁਲਜ਼ਮ ਗ੍ਰਿਫ਼ਤਾਰ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ, 5 ਮੁਲਜ਼ਮ ਗ੍ਰਿਫ਼ਤਾਰ

ਜਲੰਧਰ, ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ 5 ਮਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਜਿਥੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੀ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਉਪਰਾਲੇ ਤਹਿਤ ਨਸ਼ੇ ਦੇ ਆਦੀ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ 11 ਨੂੰ ਓਟ (OOAT) ਕੇਂਦਰਾਂ ਵਿੱਚ ਅਤੇ 1 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64 ਏ ਅਧੀਨ ਅਤੇ 2 ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਰੈਫ਼ਰ ਕੀਤਾ ਗਿਆ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਸ਼ਹਿਰ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਨਾਗਰਿਕਾਂ ਨੂੰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।