Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਡੀ.ਸੀ. ਨੇ ਹਸਪਤਾਲ ਦੇ ਅਧਿਕਾਰੀਆਂ ਦੀ ਲਾਪਰਵਾਹੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ

ਡੀ.ਸੀ. ਨੇ ਹਸਪਤਾਲ ਦੇ ਅਧਿਕਾਰੀਆਂ ਦੀ ਲਾਪਰਵਾਹੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ


ਜਲੰਧਰ, 28 ਜੁਲਾਈ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ, ਜਲੰਧਰ ਵਿਖੇ ਤਿੰਨ ਆਈ.ਸੀ.ਯੂ. ਮਰੀਜ਼ਾਂ ਦੀ ਮੌਤ ਦੀ ਵਿਸਥਾਰਤ ਜਾਂਚ ਦੇ ਹੁਕਮ ਦਿੱਤੇ ਹਨ। ਆਕਸੀਜਨ ਦੀ ਉਚਿਤ ਸਪਲਾਈ ਨਾ ਹੋਣ ਦੀਆਂ ਰਿਪੋਰਟਾਂ ਮਿਲਣ ਉਪਰੰਤ ਮੰਤਰੀ ਨੇ ਐਤਵਾਰ ਰਾਤ 12.55 ਵਜੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ।ਮੀਡੀਆ ਨਾਲ ਗੱਲ ਕਰਦਿਆਂ ਡਾ. ਸਿੰਘ ਨੇ ਸਪੱਸ਼ਟ ਕੀਤਾ ਕਿ ਤਕਨੀਕੀ ਖਰਾਬੀ ਕਾਰਨ ਆਕਸੀਜਨ ਪਲਾਂਟ ‘ਚ ਦਬਾਅ ਘਟਣ ਦੀ ਸਮੱਸਿਆ ਆਈ, ਜਿਸ ਨੂੰ ਤੁਰੰਤ ਬੈਕਅੱਪ ਸਿਸਟਮ ਨਾਲ ਬਹਾਲ ਕੀਤਾ ਗਿਆ ਤੇ ਪਲਾਂਟ ਆਪਰੇਟਰ ਨਾਲ ਤੁਰੰਤ ਸਮੁੱਚੇ ਸਿਸਟਮ ਨੂੰ ਇੱਕ ਵਿਕਲਪਿਕ ਕੰਪ੍ਰੈਸਰ ‘ਤੇ ਬਦਲ ਦਿੱਤਾ ਗਿਆ।ਦੱਸਣਯੋਗ ਹੈ ਕਿ ਇਸ ਮਾਮਲੇ ਸਬੰਧੀ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਇੱਕ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ 48 ਘੰਟਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਾ. ਸਿੰਘ ਨੇ ਇਸ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟਾਇਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੁਖੀ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲੇ ਮਰੀਜ਼ ਪਹਿਲਾਂ ਹੀ ਗੰਭੀਰ ਹਾਲਤ ਵਿੱਚ ਸਨ – ਇੱਕ ਮਰੀਜ਼ ਦੇ ਕਈ ਅੰਗ ਪਹਿਲਾਂ ਤੋਂ ਹੀ ਕੰਮ ਨਹੀਂ ਕਰ ਰਹੇ ਸਨ ਅਤੇ ਦੂਜਾ ਮਰੀਜ਼ ਪੁਰਾਣੀ ਬਿਮਾਰੀ ਤੋਂ ਪੀੜਤ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮਰੀਜ਼ਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ 46 ਇੰਟਰਨ, 14 ਹਾਊਸ ਸਰਜਨ ਅਤੇ ਡੀਐਨਬੀ ਵਿਦਿਆਰਥੀ ਤਾਇਨਾਤ ਕੀਤੇ ਗਏ ਸਨ।