Business Khas

Latest news
ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए
You are currently viewing ਕੀ ਇਹੀ ਹੈ ਕੇਜਰੀਵਾਲ ਅਤੇ ਭਗਵੰਤ ਮਾਨ ਦਾ “ਬਦਲਾਅ”?

ਕੀ ਇਹੀ ਹੈ ਕੇਜਰੀਵਾਲ ਅਤੇ ਭਗਵੰਤ ਮਾਨ ਦਾ “ਬਦਲਾਅ”?

ਜਲੰਧਰ, ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਵੱਲੋਂ ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜਨ ਸਪਲਾਈ ਰੁਕਣ ਕਾਰਨ ਤਿੰਨ ਮਰੀਜ਼ਾਂ ਦੀ ਹੋਈ ਮੌਤ ‘ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ।

ਇਸ ਮਾਮਲੇ ਤੇ ਸਖ਼ਤ ਨਿਖੇਧੀ ਕਰਦੇ ਹੋਏ ਰਾਕੇਸ਼ ਨੇ ਕਿਹਾ ਹੈ ਕਿ ਇਹ ਘਟਨਾ ਸਿਰਫ਼ ਤਕਨੀਕੀ ਗਲਤੀ ਨਹੀਂ, ਸਗੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਬੇਹੱਦ ਲਾਪਰਵਾਹੀ ਅਤੇ ਨਾਕਾਮੀ ਦਾ ਜਿਉਂਦਾ ਜਾਗਦਾ ਸਬੂਤ ਹੈ।ਇੱਕ ਪਾਸੇ ਭਗਵੰਤ ਮਾਨ ਸਰਕਾਰ ਕਹਿੰਦੀ ਹੈ ਕਿ ਉਹ ਸਿਹਤ ਕ੍ਰਾਂਤੀ ਲਿਆ ਰਹੀ ਹੈ, ਪਰ ਦੂਜੇ ਪਾਸੇ ਜਲੰਧਰ ਦੇ ਹਸਪਤਾਲ ‘ਚ ਮਰੀਜ਼ ਆਕਸੀਜਨ ਦੀ ਬੰਦ ਹੋਣ ਕਰਕੇ ਤੜਫ ਤੜਫ ਕੇ ਜਾਨ ਗਵਾ ਰਹੇ ਹਨ।ਇਸ ਨੂੰ ਇੱਕ ਲਾਪਰਵਾਹੀ ਨਹੀਂ ਸਰਕਾਰ ਦੀ ਬਹੁਤ ਵੱਡੀ ਅਣਗਹਿਲੀ ਕਹਿ ਸਕਦੇ ਹਾਂ ਕਿਉਂਕਿ ਮਰੀਜ਼ ਆਪਣਾ ਇਲਾਜ਼ ਕਰਵਾਉਣ ਲਈ ਆਕਸੀਜਨ ਲਈ ਆਏ ਸੀ, ਪਰ ਅਫ਼ਸੋਸ ਹੈ ਕਿ ਹਸਪਤਾਲ ਵਿੱਚ ਹੀ ਆਕਸੀਜਨ ਪਲਾਂਟ ਵਿੱਚ ਖਰਾਬੀ ਆਉਣ ਕਰਕੇ ਹੀ 3 ਮਰੀਜ਼ਾ ਦੀ ਮੌਤ ਹੋ ਗਈ, ਇਨ੍ਹਾਂ ਮੌਤਾਂ ਦੇ ਲਈ ਸਿੱਧੇ ਤੌਰ ਤੇ ਸਰਕਾਰ ਦੇ ਮਾੜੇ ਪ੍ਰਬੰਧ ਜ਼ਿੰਮੇਵਾਰ ਹੈ।ਕੀ ਇਹੀ ਹੈ ਕੇਜਰੀਵਾਲ ਅਤੇ ਭਗਵੰਤ ਮਾਨ ਦਾ “ਬਦਲਾਅ”? ਜਿੱਥੇ ਆਕਸੀਜਨ ਦੇ ਬਿਨਾਂ ਲੋਕ ਮਰਦੇ ਹਨ, ਅਤੇ ਸਰਕਾਰ ਸਿਰਫ਼ ਇਸ਼ਤਿਹਾਰਾਂ ‘ਚ ਝੂਠੇ ਪ੍ਰਚਾਰ ਕਰ ਰਹੀ ਹੈ ? ਆਖਿਰ ਚ ਰਾਠੌਰ ਨੇ ਸਵਾਲ ਕੀਤਾ