Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਕਾਂਗਰਸ ਕਮੇਟੀ ਸ਼ਹਿਰੀ ਦੇ  ਬੇਰੀ ਬੇਰੀ , ਪ੍ਰਗਟ ਸਿੰਘ ,ਬਾਵਾ ਹੈਨਰੀ ਨੇ ਸਿਵਲ ਹਸਪਤਾਲ ਦਾ ਦੌਰਾ

ਕਾਂਗਰਸ ਕਮੇਟੀ ਸ਼ਹਿਰੀ ਦੇ ਬੇਰੀ ਬੇਰੀ , ਪ੍ਰਗਟ ਸਿੰਘ ,ਬਾਵਾ ਹੈਨਰੀ ਨੇ ਸਿਵਲ ਹਸਪਤਾਲ ਦਾ ਦੌਰਾ

ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ , ਸਾਬਕਾ ਮੰਤਰੀ ਅਤੇ ਵਿਧਾਇਕ ਪ੍ਰਗਟ ਸਿੰਘ , ਵਿਧਾਇਕ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ । ਇਸ ਮੌਕੇ ਤੇ ਇੰਨਾਂ ਆਗੂਆਂ ਨੇ ਕਿਹਾ ਕਿ ਜੋ ਆਕਸੀਜਨ ਦੀ ਘਾਟ ਨਾਲ 3 ਲੋਕਾਂ ਦੀ ਮੌਤ ਹੋਈ ਹੈ ਇਸਲਈ ਹਸਪਤਾਲ ਦਾ ਸਟਾਫ ਜ਼ਿੰਮੇਵਾਰ ਹੈ, ਹਸਪਤਾਲ ਵਿਚ ਭਰਤੀ ਮਰੀਜਾਂ ਦੀ ਪੂਰੀ ਜਿੰਮੇਵਾਰੀ ਹਸਪਤਾਲ ਸਟਾਫ ਦੀ ਹੁੰਦੀ ਹੈ । ਹਸਪਤਾਲ ਵਿਚ ਦਾਖਲ ਮਰੀਜਾਂ ਨੂੰ ਆਕਸੀਜਨ ਦੀ ਘਾਟ ਕਿਵੇਂ ਪਹੁੰਚੀ ਇਹ ਸਟਾਫ ਨੂੰ ਸਪਸ਼ਟੀਕਰਨ ਦੇਣਾ ਚਾਹੀਦਾ ਹੈ ਅਤੇ ਹਸਪਤਾਲ ਦੇ ਸਟਾਫ ਦੀ ਲਾਪਰਵਾਹੀ ਦੇ ਕਾਰਨ ਹੀ ਇਹ ਹਾਦਸਾ ਵਾਪਰਿਆ ਹੈ । ਇਸ ਹਾਦਸੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਿਹਤ ਕ੍ਰਾਂਤੀ ਦੀ ਵੀ ਹਵਾ ਨਿਕਲ ਚੁੱਕੀ ਹੈ ।

ਇਸ ਸਰਕਾਰ ਦੁਆਰਾ ਬਣਾਏ ਮੁਹੱਲਾ ਕਲੀਨਿਕ ਵੀ ਬੁਰੀ ਤਰਾਂ ਨਾਲ ਫੇਲ ਹੋ ਚੁੱਕੇ ਹਨ । ਜਿਨਾਂ ਮਰੀਜਾਂ ਦੀ ਮੌਤ ਹੋਈ ਹੈ ਹੁਣ ਪ੍ਰਸ਼ਾਸਨ ਬਹਾਨੇ ਲਗਾ ਰਿਹਾ ਹੈ ਕਿ ਇਕ ਮਰੀਜ਼ ਨਸ਼ੇ ਨਾਲ ਪੀੜਿਤ ਸੀ, ਇਕ ਮਰੀਜ਼ ਨੂੰ ਸੱਪ ਨੇ ਡਸਿਆ ਸੀ ਤਾਂ ਇਨਾਂ ਦੀ ਮੌਤ ਹੋ ਗਈ ।  ਕਾਂਗਰਸ ਪਾਰਟੀ ਇਹ ਮੰਗ ਕਰਦੀ ਹੈ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿਚ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ । ਇਸ ਮੌਕੇ ਤੇ ਮਨੋਜ ਕੁਮਾਰ ਮਨੂੰ ਵੜ੍ਹਿੰਗ , ਕਰਨ ਸੁਮਨ, ਜਤਿੰਦਰ ਜੋਨੀ, ਰਵਿੰਦਰ ਸਿੰਘ ਲਾਡੀ, ਰਵੀ ਬੱਗਾ , ਰਾਜੇਸ਼ ਜਿੰਦਲ, ਮੁਨੀਸ਼ ਪਾਹਵਾ, ਮੌਜੂਦ ਸਨ