Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਆਕਸੀਜਨ ਦੀ ਕਮੀ ਕਾਰਨ ਮਰੀਜ਼ਾਂ ਦੀ ਮੌਤ ਲਈ ਜਿੰਮੇਵਾਰ ਲੋਕਾਂ ਤੇ ਤੁਰੰਤ ਕਾਰਵਾਈ ਕੀਤੀ ਜਾਵੇ- ਸਿੱਖ ਤਾਲਮੇਲ

ਆਕਸੀਜਨ ਦੀ ਕਮੀ ਕਾਰਨ ਮਰੀਜ਼ਾਂ ਦੀ ਮੌਤ ਲਈ ਜਿੰਮੇਵਾਰ ਲੋਕਾਂ ਤੇ ਤੁਰੰਤ ਕਾਰਵਾਈ ਕੀਤੀ ਜਾਵੇ- ਸਿੱਖ ਤਾਲਮੇਲ

ਜਲੰਧਰ, ਸਿਵਲ ਹਸਪਤਾਲ ਵਿੱਚ ਸਟਾਫ ਦੀ ਲਾਪਰਵਾਹੀ ਕਾਰਨ ਆਕਸੀਜਨ ਸਪਲਾਈ ਵਿੱਚ ਆਈ ਰੁਕਾਵਟ ਕਾਰਨ ,ਤਿੰਨ ਮਰੀਜ਼ਾਂ ਦੀ ਮੌਤ ਕਾਰਨ ਆਮ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ । ਸੀਨੀਅਰ ਸਿੱਖ ਲੀਡਰਾਂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ ਅਤੇ ਸ਼ੈਰੀ ਚੱਡਾ ਤੇ ਰਵਿੰਦਰ ਸਿੰਘ ਚੀਮਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ  ਕਿ ਆਈ ਸੀ ਯੂ ਵਿੱਚ ਦਾਖਲ ਮਰੀਜ਼ਾਂ ਦੀ ਆਕਸੀਜਨ ਦੀ ਸਪਲਾਈ ਰੁਕ ਜਾਣ ਨਾਲ ਹੋਈਆਂ ਮੌਤਾਂ ਨਾ ਸਿਰਫ ਚਿੰਤਾਜਨਕ ਹਨ । ਸਗੋਂ ਕਈ ਤਰ੍ਹਾਂ ਦੇ ਸਵਾਲ ਵੀ ਉੱਠਦੇ ਹਨ ।ਜਿੱਥੇ ਅਸੀਂ ਮੌਤ ਦੀ ਆਗੋਸ਼ ਵਿੱਚ ਆਏ ਮਰੀਜ਼ਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ।

ਉੱਥੇ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦੇ ਪ੍ਰਚਾਰ ਦੀ ਵੀ ਪੋਲ ਖੋਲ੍ਹਦੇ ਹਨ।ਕਿ ਇਹੋ ਜਿਹੀ ਸਿਹਤ ਕ੍ਰਾਂਤੀ ਹੈ । ਜਿੱਥੇ ਆਕਸੀਜਨ ਦੀ ਕਮੀ ਨਾਲ ਲੋਕ ਮਰ ਰਹੇ ਹਨ ।ਉਕਤ ਆਗੂਆਂ ਨੇ ਕਿਹਾ ਹੈ । ਕਿ ਸਰਕਾਰ ਇਸ ਸਾਰੇ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ, ਉਹ ਭਾਵੇਂ ਜਿਹੜੇ ਮਰਜ਼ੀ ਅਹੁਦੇ ਤੇ ਹੋਵੇ ,ਤੇ ਤੁਰੰਤ ਕਾਰਵਾਈ ਕੀਤੀ ਜਾਵੇ, ਅਤੇ ਦੋਸ਼ੀਆਂ ਨੂੰ ਬੰਦੀ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਹੀ ਲੋਕਾਂ ਦਾ ਪ੍ਰਸ਼ਾਸਨ ਤੇ ਵਿਸ਼ਵਾਸ ਬਹਾਲ ਹੋ ਸਕਦਾ ਹੈ। ਉਹਨਾਂ ਕਿਹਾ ਕਿ ਆਕਸੀਜਨ ਦੀ ਕਮੀ ਨਾਲ ਮੌਤਾਂ ਨਹੀਂ ਕਤਲ ਹੋਏ ਹਨ।

ਇਸ ਤੋਂ ਵੱਡੀ ਗੱਲ ਕੀ ਹੋ ਸਕਦੀ ਹੈ ।ਸਾਰੇ ਮਾਮਲੇ ਦੀ ਮੁਕੰਮਲ ਜਾਂਚ ਬਹੁਤ ਜਰੂਰੀ ਹੈ। ਅਤੇ ਜਿੰਮੇਵਾਰ ਉੱਤੇ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਤੇ ਸਤਨਾਮ ਸਿੰਘ ਚੱਡਾ, ਸੰਨੀ ਸਿੰਘ, ਵਿੱਕੀ ਸਿੰਘ ਖਾਲਸਾ, ਬਲਜੀਤ ਸਿੰਘ ਸ਼ੰਟੀ,ਮਨਵੀਰ ਸਿੰਘ ਸ਼ਾਹੀ ,ਸਿਮਰਨਜੀਤ ਸਿੰਘ ਅਤੇ ਸਿਮਰਨਪ੍ਰੀਤ ਸਿੰਘ ਟੱਕਰ ਹਾਜ਼ਰ ਸਨ।